02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਅਜੀਤ ਡੈਸਕ 31-07-2026
ਪੱਟੀ, 30 ਜੁਲਾਈ (ਕਾਲੇਕੇ, ਖਹਿਰਾ)— ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 15 ਸਾਲ ਹੈ ਅਤੇ ਉਹ ਨਾਬਾਲਗ ਹੈ, ਨੂੰ ਵਿਆਹ ਦਾ ਝਾਂਸਾ ਦੇ ਕੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਅੰਗਰੇਜ ਸਿੰਘ ਵਾਸੀ ਤਲਵੰਡੀ ਮੋਹਰ ਸਿੰਘ ਭਜਾ ਲੈ ਗਿਆ ਹੈ। ਜਿਸ ਦੀ ਕਾਫੀ ਭਾਲ ਕੀਤੀ ਲੇਕਿਨ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ। ਜਾਂਚ ਅਧਿਕਾਰੀ ਏ.ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜ਼ਮੀਨੀ ਝਗੜੇ ਦੇ ਚੱਲਦਿਆਂ ਮਾਂ-ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਰੱਖੜ ਪੁੰਨਿਆਂ ਮੌਕੇ ਭਾਜਪਾ ਕਰੇਗੀ ਪਹਿਲੀ ਵਿਸ਼ਾਲ ਕਾਨਫ਼ਰੰਸ - ਸਾਬਕਾ ਸੰਸਦੀ ਸਕੱਤਰ ਮੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।