02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਰਿਆਨੇ ਦੀ ਦੁਕਾਨ ਤੋਂ 2300 ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 01-08-2026
ਖਾਲੜਾ, 31 ਜੁਲਾਈ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਤਲਾਸ਼ੀ ਅਭਿਆਨ ਤਹਿਤ ਕਾਰਵਾਈ ਕਰਦਿਆਂ ਖਾਲੜਾ ਦੇ ਮੁੱਖ ਬਾਜ਼ਾਰ ਵਿਚ ਇਕ ਕਰਿਆਨੇ ਦੀ ਦੁਕਾਨ ਤੋਂ 2300 ਨਸ਼ੀਲੀਆਂ ਟਰਾਮਾਡੋਲ ਗੋਲੀਆਂ ਅਤੇ 2000 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੁਕਾਨਦਾਰ ਪ੍ਰੇਮ ਪਾਲ ਪੁੱਤਰ ਪਿਆਰਾ ਲਾਲ ਵਾਸੀ ਖਾਲੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਿਕ ਥਾਣਾ ਖਾਲੜਾ ਦੇ ਮੁੱਖ ਅਫ਼ਸਰ ਐਸ.ਆਈ. ਦਿਲਬਾਗ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਿਸ਼ਨ ਪ੍ਰਹਾਰ ਤਹਿਤ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਖਬਰ ਵਲੋਂ ਸੂਚਨਾ ਮਿਲੀ ਕਿ ਮੁੱਖ ਬਾਜ਼ਾਰ ਖਾਲੜਾ ਵਿਚ ਕਰਿਆਨੇ ਦੀ ਦੁਕਾਨ ਕਰਨ ਵਾਲਾ ਪ੍ਰੇਮ ਪਾਲ ਆਪਣੀ ਦੁਕਾਨ ਦੀ ਆੜ ਵਿਚ ਨਸ਼ੀਲੀਆਂ ਗੋਲੀਆਂ ਵੇਚਦਾ ਹੈ। ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦੁਕਾਨ ਦੀ ਤਲਾਸ਼ੀ ਲਈ ਤਾਂ ਇਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿਚੋਂ ਟਰਾਮਾਡੋਲ ਹਾਈਡ੍ਰੋਕਲੋਰਾਈਡ ਟੈਬਲੇਟਸ ਦੇ 230 ਪੱਤੇ ਬਰਾਮਦ ਹੋਏ। ਪੁਲਿਸ ਅਨੁਸਾਰ ਇਨ੍ਹਾਂ ਦੀ ਗਿਣਤੀ 2300 ਗੋਲੀਆਂ ਬਣਦੀ ਹੈ। ਇਸ ਤੋਂ ਇਲਾਵਾ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿਚੋਂ 2000 ਰੁਪਏ ਭਾਰਤੀ ਕਰੰਸੀ ਵੀ ਮਿਲੀ, ਜਿਸ ਨੂੰ ਪੁਲਿਸ ਨੇ ਡਰੱਗ ਮਨੀ ਦੱਸਦਿਆਂ ਕਬਜ਼ੇ ਵਿਚ ਲੈ ਲਿਆ। ਥਾਣਾ ਖਾਲੜਾ ਪੁਲਿਸ ਨੇ ਪ੍ਰੇਮਪਾਲ ਖ਼ਿਲਾਫ਼ ਧਾਰਾ 22, 27-ਏ, 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੁਨਾਮ ਰੈਲੀ ਲਈ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਹਰੀਕੇ ਪੱਤਣ ਵਿਖੇ ਪੁਲਿਸ ਵਲੋਂ ਰੋਕਣ ਦਾ ਤਿੱਖਾ ਵਿਰੋਧ ਅਗਲੀ ਖ਼ਬਰ ਲਵ ਮੈਰਿਜ ਕਰਵਾਉਣ ’ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਤੇ ਲੜਕੇ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।