02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

3 ਤਸਕਰ 1 ਕਿੱਲੋ 234 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਦੀ ਡਰੱਗੀ ਮਨੀ ਸਮੇਤ ਗ੍ਰਿਫ਼ਤਾਰ- ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)—ਡੀ. ਜੀ.

ਅਜੀਤ ਡੈਸਕ 02-08-2026
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)—ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਡੀ.ਆਈ.ਜੀ.ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਪੀ (ਡੀ) ਰਿਪੁਤਾਪਨ ਸਿੰਘ ਅਤੇ ਡੀ.ਐੱਸ.ਪੀ.ਗੋਇੰਦਵਾਲ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਵਲੋਂ ਨਸ਼ੇ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ । ਜਿਸ ਤਹਿਤ ਥਾਣਾ ਸਦਰ ਪੁਲਿਸ ਨੇ ਇਕ ਥਾਰ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 1 ਕਿੱਲੋ 234 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ, ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੀ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਦੋੋਂ ਪੁਲਿਸ ਪਾਰਟੀ ਪਿੰਡ ਕੋਟ ਧਰਮਚੰਦ ਕੋਲ ਗਈ ਤਾਂ ਸਾਹਮਣੇ ਪਾਸੇ ਤੋੋਂ ਇਕ ਥਾਰ ਗੱਡੀ ਆਂਉਦੀ ਦਿਖਾਈ ਦਿੱਤੀ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀ ਚਾਲਕ ਨੇ ਗੱਡੀ ਤੇਜ ਰਫ਼ਤਾਰ ਨਾਲ ਭਜਾਈ, ਗੱਡੀ ਤੇਜ਼ ਹੋਣ ਕਰਕੇ ਖੇਤਾਂ ਵਿਚ ਉੱਤਰ ਗਈ। ਪੁਲਿਸ ਪਾਰਟੀ ਨੇ ਗੱਡੀ ਨੂੰ ਘੇਰਾ ਪਾ ਕੇ ਉਸ ਵਿਚੋਂ 3 ਨੌਜਵਾਨਾਂ ਲਵਜੀਤ ਸਿੰਘ ਉਰਫ ਗੁਰੂ ਪੁੱਤਰ ਸੁਖਦੇਵ ਸਿੰਘ ਵਾਸੀ ਕੋਟ ਧਰਮਚੰਦ ਕਲਾਂ, ਜਸਪਾਲ ਸਿੰਘ ਉਰਫ ਜੱਸ ਪੁੱਤਰ ਦਿਲਬਾਲ ਸਿੰਘ ਵਾਸੀ ਕੋਟ ਧਰਮਚੰਦ ਕਲਾਂ ਅਤੇ ਦੇਸ਼ਪ੍ਰਤਾਪ ਸਿੰਘ ਉਰਫ ਵਿਸ਼ਾਲ ਪੁੱਤਰ ਨਿਸ਼ਾਨ ਸਿੰਘ ਵਾਸੀ ਕੋਟ ਧਰਮਚੰਦ ਕਲਾਂ ਨੂੰ ਕਾਬੂ ਕੀਤਾ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਐੱਸ.ਪੀ. ਹਰਿੰਦਰ ਸਿੰਘ ਦੀ ਹਾਜ਼ਰੀ ਵਿਚ ਇਕ ਨੌਜਵਾਨਾਂ ਦੀ ਤਲਾਸ਼ੀ ਕਰਨ ’ਤੇ ਉਨ੍ਹਾਂ ਪਾਸੋਂ 1 ਕਿੱਲੋ 234 ਗ੍ਰਾਮ ਹੈਰੋਇਨ, 4 ਮੋਬਾਇਲ ਫੋਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਉਕਤ ਗਿ੍ਰਫ਼ਤਾਰ ਕੀਤੇ ਤਸਕਰਾਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਲੁਟੇਰੇ ਲੜਕੀ ਪਾਸੋਂ ਪਰਸ ਖੋਹ ਕੇ ਫ਼ਰਾਰ ਅਗਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਿੰਡ ਘੁੱਦਾ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।