02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜਾਮਾਰਾਏ ਤੇ ਮੱਲਾ ਨੇ ਮਜ਼ਦੂਰ ਜਮਾਤ ਨੂੰ ਰਾਜਨੀਤਕ ਤੌਰ ’ਤੇ ਚੇਤਨ ਹੋਣ ਦਾ ਦਿੱਤਾ ਸੱਦਾ - ਜਾਮਾਰਾਏ, ਮੱਲ੍ਹਾ

ਖਡੂਰ ਸਾਹਿਬ, 1 ਅਗਸਤ (ਰਸਪਾਲ ਸਿੰਘ ਕੁਲਾਰ)– ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਭਰਵੀਂ ਮੀਟਿੰਗ ਜਸਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕਿਸਾਨ ਆਗੂ ਮੁਖਤਾਰ ਸਿੰਘ ਮੱਲਾ ਨੇ ਬੋਲਦਿਆਂ ਕਿਹਾ ਕਿ ਮਜ਼ਦੂਰ ਜਮਾਤ ਨੂੰ ਰਾਜਨੀਤਿਕ ਤੌਰ ’ਤੇ ਚੇਤਨ ਹੋਣ ਦੀ ਲੋੜ ਹੈ ਕਿਉਂਕਿ ਸਾਡੀਆਂ ਹਾਕਮ ਜਮਾਤਾਂ ਨੇ ਮਜ਼ਦੂਰ ਜਮਾਤ ਨੂੰ ਰਾਜਨੀਤੀ ਤੋ ਕੋਹਾ ਦੂਰ ਰੱਖਿਆ ਹੈ।

ਅਜੀਤ ਡੈਸਕ 02-08-2026
ਖਡੂਰ ਸਾਹਿਬ, 1 ਅਗਸਤ (ਰਸਪਾਲ ਸਿੰਘ ਕੁਲਾਰ)– ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਭਰਵੀਂ ਮੀਟਿੰਗ ਜਸਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕਿਸਾਨ ਆਗੂ ਮੁਖਤਾਰ ਸਿੰਘ ਮੱਲਾ ਨੇ ਬੋਲਦਿਆਂ ਕਿਹਾ ਕਿ ਮਜ਼ਦੂਰ ਜਮਾਤ ਨੂੰ ਰਾਜਨੀਤਿਕ ਤੌਰ ’ਤੇ ਚੇਤਨ ਹੋਣ ਦੀ ਲੋੜ ਹੈ ਕਿਉਂਕਿ ਸਾਡੀਆਂ ਹਾਕਮ ਜਮਾਤਾਂ ਨੇ ਮਜ਼ਦੂਰ ਜਮਾਤ ਨੂੰ ਰਾਜਨੀਤੀ ਤੋ ਕੋਹਾ ਦੂਰ ਰੱਖਿਆ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਧਰਮਾਂ ਜਾਤਾਂ ਦੇ ਨਾਂਅ ’ਤੇ ਲੋਕਾਂ ਨੂੰ ਪਾੜ ਕੇ ਰੱਖਿਆ ਹੈ ਹੋਇਆ ਹੈ । ਘੱਟ ਗਿਣਤੀ ਦਲਿਤਾਂ, ਮੁਸਲਮਾਨਾਂ, ਇਸਾਈਆਂ, ਖਾਸ ਕਰ ਅੋੌਰਤਾਂ ’ਤੇ ਹਮਲੇ ਹੋ ਰਹੇ ਹਨ । ਬੇਰੁਜ਼ਗਾਰੀ ਮਹਿੰਗਾਈ ਰਿਸ਼ਵਤ ਖੋਰੀ ਲੁੱਟਾ ਖੋਹਾ ਕਤਲੋ ਗਾਰਦ ਤੋ ਇਲਾਵਾ ਕਾਨੂੰਨ ਵਿਵਸਥਾ ਦਿਨੋ ਦਿਨ ਵਿਗੜ ਰਹੀ ਹੈ । ਨਸ਼ਿਆਂ ਨਾਲ ਜਵਾਨੀ ਹਰ ਦਿਨ ਮਰ ਰਹੀ ਹੈ। ਪੁਲਿਸ ਪ੍ਰਸ਼ਾਸ਼ਨ ਚੋਰਾਂ, ਨਸ਼ਈ ਨੂੰ ਫੜਨ ’ਚ ਬੇਵੱਸ ਹੋਇਆ ਫਿਰਦਾ ਹੈ। ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਨੇ ਦੱਸਿਆ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੇਂਡੂ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਵਿਸ਼ਾਲ ਇਕੱਠ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੱਕ ਮਾਰਚ ਕਰਕੇ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਵਿਸ਼ਾਲ ਇਕੱਠ ਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ’ਚ ਮੈਥ ਅਤੇ ਸਾਇੰਸ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।