ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ’ਚ ਮੈਥ ਅਤੇ ਸਾਇੰਸ ਪ੍ਰਦਰਸ਼ਨੀ ਲਗਾਈ
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਚ ਪ੍ਰਿੁੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਸਾਇੰਸ ਅਤੇ ਮੈਥ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਕੂਲ ਦੇ ਤੀਸਰੀ ਜਮਾਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
ਅਜੀਤ ਡੈਸਕ
02-08-2026