02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐੱਸ.ਆਈ.ਆਰ. ਤਹਿਤ ਸਕੂਲਾਂ ’ਚ ਕਰਵਾਏ ਭਾਸ਼ਨ ਮੁਕਾਬਲੇ

ਤਰਨ ਤਾਰਨ, 1 ਅਗਸਤ (ਪਰਮਜੀਤ ਜੋਸ਼ੀ)– ਚੋਣ ਕਮਿਸ਼ਨ ਵਲੋਂ ਦੇਸ਼ ਭਰ ਵਿੱਚ ਚਲਾਏ ਜਾ ਰਹੇ ਐੱਸ. ਆਈ.

ਅਜੀਤ ਡੈਸਕ 02-08-2026
ਤਰਨ ਤਾਰਨ, 1 ਅਗਸਤ (ਪਰਮਜੀਤ ਜੋਸ਼ੀ)– ਚੋਣ ਕਮਿਸ਼ਨ ਵਲੋਂ ਦੇਸ਼ ਭਰ ਵਿੱਚ ਚਲਾਏ ਜਾ ਰਹੇ ਐੱਸ.ਆਈ.ਆਰ 2026 ਦੇ ਤਹਿਤ ਵੋਟਰ ਜਾਗਰੂਕਤਾ ਦੀ ਮੁਹਿੰਮ ਨੂੰ ਨਵੀਂ ਦਿਸ਼ਾ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਭਰ ਦੇ ਸਮੂਹ ਸਕੂਲਾਂ ਵਿਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵੋਟ ਦੇ ਅਧਿਕਾਰਾਂ ਅਤੇ ਵੋਟਰ ਸੂਚੀ ਦੀ ਸ਼ੁਧਾਈ ਦੇ ਕੰਮਾਂ ਪ੍ਰਤੀ ਜਾਗਰੂਕ ਕਰਨਾ ਸੀ। ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਐਸ.ਆਈ.ਆਰ 2026, ਮੇਰਾ ਵੋਟ ਮੇਰਾ ਅਧਿਕਾਰ, ਲੋਕਤੰਤਰ ਦੀ ਤਾਕਤ ਵਰਗੇ ਵਿਸ਼ਿਆਂ ‘ਤੇ ਆਪਣੇ ਵਿਚਾਰ ਬਹੁਤ ਹੀ ਖੂਬਸੂਰਤ ਅੰਦਾਜ਼ ਵਿਚ ਪੇਸ਼ ਕੀਤੇ ਵਿਦਿਆਰਥੀਆਂ ਦੇ ਇਹ ਰਚਨਾਤਮਿਕ ਵਿਚਾਰ ਸੁਣ ਕੇ ਆਮ ਲੋਕਾਂ ਵਿਚ ਵੀ ਵੋਟਰ ਸੁਧਾਈ ਨੂੰ ਲੈ ਕੇ ਜਾਗਰੂਕਤਾ ਵਧੀ ਹੈ। ਆਪਣੇ ਸੰਦੇਸ਼ਾਂ ਰਾਹੀਂ ਨੌਜਵਾਨ ਪੀੜ੍ਹੀ ਨੇ ਸਮਾਜ ਨੂੰ ਲੋਕਤੰਤਰ ਵਿਚ ਸਰਗਰਮ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾ ਸਕਦੇ ਹਨ। ਇਨ੍ਹਾਂ ਗਤੀਵਿਧੀਆਂ ਕਾਰਨ ਹੀ ਜ਼ਿਲ੍ਹੇ ਵਿਚ ਐੱਸ.ਆਈ.ਆਰ 2026 ਦਾ ਕੰਮ ਬਹੁਤ ਤੇਜ਼ੀ ਨਾਲ ਅੱਗੇ ਵਧਿਆ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ ਅਗਲੀ ਖ਼ਬਰ ਵੱਡੇ ਵੱਡੇ ਭਲਵਾਨਾਂ ਨੂੰ ਚਿੱਤ ਕਰਨ ਵਾਲੇ ਜੱਸਾ ਪਹਿਲਵਾਨ ਲਈ 2027 ਦੇ ਸਿਆਸੀ ਅਖਾੜੇ ਵਿਚ ਸੌਖਾ ਨਹੀਂ ਹੋਵੇਗਾ ਭੇੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।