02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਗਗੜੇਵਾਲ ਵਿਖੇ ਇਸਤਰੀ ਅਕਾਲੀ ਦਲ ਬਾਦਲ ਕਮੇਟੀ ਦਾ ਗਠਨ

ਮੀਆਂਵਿੰਡ, 1 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਗਗੜੇਵਾਲ ਸਾਬਕਾ ਸਰਪੰਚ ਕਸ਼ਮੀਰ ਸਿੰਘ, ਐਸ. ਸੀ.

ਅਜੀਤ ਡੈਸਕ 02-08-2026
ਮੀਆਂਵਿੰਡ, 1 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਗਗੜੇਵਾਲ ਸਾਬਕਾ ਸਰਪੰਚ ਕਸ਼ਮੀਰ ਸਿੰਘ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਦੀ ਅਗਵਾਈ ਹੇਠ ਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ, ਜਿੰਨਾਂ ਨੂੰ ਜਥੇਦਾਰ ਕਸ਼ਮੀਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਿਚ ਇਸਤਰੀ ਅਕਾਲੀ ਦਲ ਬਾਦਲ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਪਹੁੰਚੇ ਹਲਕੇ ਦੇ ਇਸਤਰੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਰਈਆ ਅਤੇ ਸੀਨੀਅਰ ਆਗੂ ਕੁਲਵਿੰਦਰ ਕੌਰ ਮੱਧ ਵਲੋਂ ਅਕਾਲੀ ਦਲ ਵਿਚ ਨਿਯੁਕਤੀਆਂ ਕਰਦਿਆਂ ਇਸ ਕਮੇਟੀ ਵਿਚ ਜਿੰਦਰ ਕੌਰ ਨੂੰ ਪ੍ਰਧਾਨ, ਰਣਜੀਤ ਕੌਰ ਅਤੇ ਮਨਜਿੰਦਰ ਕੌਰ ਸੀਨੀਅਰ ਮੀਤ ਪ੍ਰਧਾਨ, ਕੰਵਲਜੀਤ ਕੌਰ, ਅਮਰਜੀਤ ਕੌਰ, ਅਮਨ ਕੌਰ ਬੂਥ ਪ੍ਰਧਾਨ, ਕਮਲੈਸ਼ ਕੌਰ ਸਕੱਤਰ, ਨਿੰਦਰ ਕੌਰ, ਕੁਲਦੀਪ ਕੌਰ, ਬਿੰਦਰ ਕੌਰ, ਰਾਜ ਕੌਰ, ਜਸਬੀਰ ਕੌਰ, ਸੁਰਜੀਤ ਕੌਰ, ਲਖਬੀਰ ਕੌਰ, ਸੁਖਵਿੰਦਰ ਕੌਰ, ਸੁਖਬੀਰ ਕੌਰ, ਰਮਨ, ਮਨਦੀਪ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਕਸ਼ਮੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਵਿਚੋਂ ਬਹੁਤ ਮਜ਼ਬੂਤੀ ਮਿਲੀ ਹੈ। ਇਸ ਮੌਕੇ ਦਿਲਬਾਗ ਸਿੰਘ ਬੱਗੂ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਸਾਬਕਾ ਸਰਪੰਚ ਜੁਗਿੰਦਰ ਸਿੰਘ, ਰਛਪਾਲ ਸਿੰਘ, ਗੁਲਜ਼ਾਰ ਸਿੰਘ ਅਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਲਪਾਈਨ ਸਕੂਲ ਤਰਨ ਤਾਰਨ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਸਰਸਵਤੀ ਐੱਸ.ਡੀ ਪਬਲਿਕ ਸਕੂਲ ਤਰਨ ਤਾਰਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।