02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਿੱਲਾ ਸੇਰੋਂ ਵਲੋਂ ਪਿੰਡ ਭੈਣੀ ਸਿੱਧਵਾਂ ਤੋਂ ਲੋਕ ਸਹੂਲਤ ਕੈਂਪ ਦੀ ਸ਼ੁਰੂਆਤ, ਲੰਬੇ ਸਮੇਂ ਤੋਂ ਰੁਕੇ ਸਰਕਾਰੀ ਕੰਮ ਕਰਵਾਏ

ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਭੈਣੀ ਸਿੱਧਵਾਂ ਵਿਖੇ ਲੋਕਾਂ ਦੀਆਂ ਸਰਕਾਰੀ ਕੰਮਾਂ ਨਾਲ ਸੰਬੰਧਿਤ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਲੋਕ ਸਹੂਲਤ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਦੌਰਾਨ ਸਰਕਾਰੀ ਦਫ਼ਤਰਾਂ ਵਿਚ ਲੰਬੇ ਸਮੇਂ ਤੋਂ ਰੁਲ ਰਹੀਆਂ ਕਈ ਫਾਈਲਾਂ ਦਾ ਨਿਪਟਾਰਾ ਕਰਵਾ ਕੇ ਲਾਭਪਾਤਰੀਆਂ ਨੂੰ ਰਸੀਦਾਂ ਸੌਂਪੀਆਂ ਗਈਆਂ।

ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਲਾਭਪਾਤਰੀਆਂ ਨੂੰ ਰਸੀਦਾਂ ਵੰਡਦੇ ਸਮੇਂ। ਤਸਵੀਰ: ਲਵਲੀ 02-08-2026
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਭੈਣੀ ਸਿੱਧਵਾਂ ਵਿਖੇ ਲੋਕਾਂ ਦੀਆਂ ਸਰਕਾਰੀ ਕੰਮਾਂ ਨਾਲ ਸੰਬੰਧਿਤ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਲੋਕ ਸਹੂਲਤ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਦੌਰਾਨ ਸਰਕਾਰੀ ਦਫ਼ਤਰਾਂ ਵਿਚ ਲੰਬੇ ਸਮੇਂ ਤੋਂ ਰੁਲ ਰਹੀਆਂ ਕਈ ਫਾਈਲਾਂ ਦਾ ਨਿਪਟਾਰਾ ਕਰਵਾ ਕੇ ਲਾਭਪਾਤਰੀਆਂ ਨੂੰ ਰਸੀਦਾਂ ਸੌਂਪੀਆਂ ਗਈਆਂ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰਾਂ ਤੋਂ ਰਾਹਤ ਦਿਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ਗਨ ਸਕੀਮ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਹੋਰ ਰੁਕੇ ਹੋਏ ਸਰਕਾਰੀ ਕੰਮਾਂ ਨੂੰ ਤਰਜੀਹ ਦੇ ਕੇ ਪੂਰਾ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਕ ਸ਼ਗਨ ਸਕੀਮ ਦੀ ਫਾਈਲ ਪਿਛਲੇ ਚਾਰ ਸਾਲਾਂ ਤੋਂ ਦਫ਼ਤਰ ਵਿਚ ਲੰਬਿਤ ਪਈ ਸੀ, ਜਿਸ ਕਾਰਨ ਲਾਭਪਾਤਰੀ ਨੂੰ ਕੋਈ ਫ਼ਾਇਦਾ ਨਹੀਂ ਮਿਲ ਰਿਹਾ ਸੀ। ਇਸੇ ਤਰ੍ਹਾਂ ਇਕ ਨੌਜਵਾਨ ਦਾ ਜਨਮ ਸਰਟੀਫਿਕੇਟ ਨਾ ਬਣਨ ਕਾਰਨ ਉਸ ਨੂੰ ਆਰਮੀ ਭਰਤੀ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਦਫ਼ਤਰਾਂ ਦੇ ਚੱਕਰ ਕੱਟਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ, ਪਰ ਲੋਕ ਸਹੂਲਤ ਕੈਂਪ ਰਾਹੀਂ ਉਸ ਦਾ ਕੰਮ ਵੀ ਮੁਕੰਮਲ ਕਰਵਾਇਆ ਗਿਆ। ਬਿੱਲਾ ਸੇਰੋਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਜਿੰਮੇਵਾਰੀ ਯੂਥ ਅਕਾਲੀ ਆਗੂ ਹਰਪਾਲ ਸਿੰਘ ਕੱਦਗਿੱਲ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹਰ ਪਿੰਡ ਵਿਚ ਇਸ ਤਰ੍ਹਾਂ ਦੇ ਲੋਕ ਸਹੂਲਤ ਕੈਂਪ ਲਗਾ ਕੇ ਲੋਕਾਂ ਦੇ ਲੰਬੇ ਸਮੇਂ ਤੋਂ ਰੁਕੇ ਸਰਕਾਰੀ ਕੰਮਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਸਹੂਲਤ ਲਈ ਪਿੰਡ-ਪਿੰਡ ਵਿਚ ਸੇਵਾ ਕੇਂਦਰ ਖੋਲ੍ਹੇ ਗਏ ਸਨ, ਜਿਨ੍ਹਾਂ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਧੱਕੇ ਨਹੀਂ ਖਾਣੇ ਪੈਂਦੇ ਸਨ ਅਤੇ ਕਈ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਕਈ ਪਿੰਡਾਂ ਦੇ ਸੁਵਿਧਾ ਕੇਂਦਰ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਲੋਕਾਂ ਨੂੰ ਮੁੜ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਇਸ ਮੌਕੇ ਜਗਦੀਪ ਸਿੰਘ ਮਿੰਟੂ, ਜੰਗਸ਼ੇਰ ਸਿੰਘ ਟੋਨੀ ਸਮੇਤ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਸੰਬੰਧੀ ਸੀ.ਐਚ.ਸੀ. ਕਸੇਲ ਵਿਖੇ ਸਿਹਤ ਕਰਮਚਾਰੀਆਂ ਦੀ ਮੀਟਿੰਗ ਅਗਲੀ ਖ਼ਬਰ ਅਕਾਲੀ-ਕਾਂਗਰਸੀਆਂ ਵਾਂਗ ਇਕੱਲੇ ਨੀਂਹ ਪੱਥਰ ਰੱਖਣ ’ਚ ਨਹੀਂ, ਬਲਕਿ ਕੰਮ ਮੁਕੰਮਲ ਕਰਵਾਉਣ ’ਚ ਯਕੀਨ ਰੱਖਦਾ ਹਾਂ-ਵਿਧਾਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।