ਮੁਰਾਦਪੁਰਾ ਵਿਖੇ ਵਾਪਰੀ ਗੋਲੀ ਚੱਲਣ ਦੀ ਘਟਨਾ ਨਿੰਦਣਯੋਗ - ਭਾਈ ਵਿਰਸਾ ਸਿੰਘ ਖ਼ਾਲਸਾ
ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਛੇੜੀ ਜੰਗ ਦੌਰਾਨ ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਪਾਰਟੀ ’ਤੇ ਜੋ ਹਮਲਾ ਕਰਕੇ ਪੰਜਾਬ ਪੁਲਿਸ ਦੇ ਇਕ ਜਵਾਨ ਅਤੇ ਇਕ ਛੋਟੀ ਬੱਚੀ ਨੂੰ ਗੋਲੀ ਲੱਗਣ ਦੀ ਘਟਨਾ ਵਾਪਰੀ ਹੈ, ਉਹ ਨਿੰਦਣਯੋਗ ਹੈ। ਪੁਲਿਸ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਗਿ੍ਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।
ਅਜੀਤ ਡੈਸਕ
03-08-2026