04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਸਰਕਾਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ- ਜਾਮਾਰਾਏ, ਪੰਡੋਰੀ

ਤਰਨ ਤਾਰਨ, 3 ਅਗਸਤ (ਇਕਬਾਲ ਸਿੰਘ ਸੋਢੀ)- ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰਾਖਵੀਂ ਕਰ ਦਿੱਤੀ ਹੈ । ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ, ਯੂਨੀਵਰਸਟੀਆ ਤੱਕ ਨਹੀਂ ਜਾ ਰਹੇ।

ਅਜੀਤ ਡੈਸਕ 04-08-2026
ਤਰਨ ਤਾਰਨ, 3 ਅਗਸਤ (ਇਕਬਾਲ ਸਿੰਘ ਸੋਢੀ)- ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰਾਖਵੀਂ ਕਰ ਦਿੱਤੀ ਹੈ । ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ, ਯੂਨੀਵਰਸਟੀਆ ਤੱਕ ਨਹੀਂ ਜਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਸੂਬਾਈ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਗੰਡੀਵਿੰਡ ’ਚ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਇਨ੍ਹਾਂ ਆਗੂਆਂ ਨੇ ਕਿਹਾ ਕਿ ਗਰੀਬ ਵਰਗ ਦੇ ਬੱਚੇ ਵਿੱਦਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਤੋਂ ਵਾਂਝੇ ਫਿਰ ਰਹੇ ਹਨ । ਉਥੇ ਅੱਜ ਦੀ ਜਵਾਨੀ ਦਾ ਨਸ਼ਿਆਂ ਨੇ ਘਾਣ ਕਰਕੇ ਰੱਖਿਆ ਹੋਇਆ ਹੈ । ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ ਹੋਇਆ ਹੈ। ਰੁਜ਼ਗਾਰ ਨਾ ਮਿਲਣ ਦੀ ਸੂਰਤ ’ਚ ਨੌਜਵਾਨ ਕੰਮ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ’ਚ ਆਈ ਸੀ, ਪਰ ਸੱਤਾ ’ਚ ਆਉਂਦਿਆਂ ਸਾਰ ਹੀ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਕੁੱਟਿਆ, ਮਾਰਿਆ ਜਾ ਰਿਹਾ ਅਤੇ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ । ਪੰਜਾਬ ਅੰਦਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ’ਚ ਹਜ਼ਾਰਾਂ ਆਸਾਮੀਆਂ ਖਾਲੀ ਪਈਆਂ ਹਨ, ਜੋ ਸਰਕਾਰ ਭਰਨ ਨੂੰ ਤਿਆਰ ਨਹੀਂ ਜੇ ਕਿਤੇ ਸੀਮਤ ਆਸਾਮੀਆਂ ਭਰੀਆਂ ਜਾਂਦੀਆਂ ਹਨ ਤਾਂ ਉਹ ਵੀ ਅਸਥਾਈ ਰੂਪ ’ਚ ਭਰੀਆਂ ਜਾਂਦੀਆਂ ਹਨ । ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰੇ ਅਤੇ ਨਸ਼ਿਆਂ ਦੀ ਦਲਦਲ ਫਸੇ ਨੌਜਵਾਨਾਂ ਨੂੰ ਕੱਢ ਕੇ ਰੁਜ਼ਗਾਰ ਦੇਣ ਦਾ ਉਪਰਾਲਾ ਕਰੇ । ਇਸ ਮੌਕੇ ਜਰਨੈਲ ਸਿੰਘ ਰਸੂਲਪੁਰ, ਤੀਰਥ ਸਿੰਘ, ਬਗੀਚਾ ਸਿੰਘ ਪਰਮਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਕਰਨ ਬੁਰਜ ਕੋਲ ਅਸ਼ੀਰਵਾਦ ਯਾਤਰਾ ਦੌਰਾਨ ਲੋਕਾਂ ਨੇ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ 70ਵੀਆਂ ਜ਼ੋਨਲ ਖੇਡਾਂ ’ਚ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।