ਸ਼ਹੀਦ ਭਗਤ ਸਿੰਘ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਪੱਟੀ, 3 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜ਼ੋਨ ਪੱਧਰੀ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਆਪਣੇ ਨਾਂਅ ਕੀਤੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ.
ਪੱਟੀ, 3 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜ਼ੋਨ ਪੱਧਰੀ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਆਪਣੇ ਨਾਂਅ ਕੀਤੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਬੇਮਿਸਾਲ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਚੈੱਸ ਮੁਕਾਬਲਿਆਂ ਵਿਚ ਲੜਕਿਆ ਦੇ ਵਰਗ ਵਿਚ ਅੰਡਰ-19 ਟੀਮ ਨੇ ਪਹਿਲਾ ਸਥਾਨ, ਅੰਡਰ- 19 ਟੀਮ ਨੇ ਰੱਸਾਕੱਸੀ ਵਿਚ ਪਹਿਲਾ ਸਥਾਨ ਅਤੇ ਅੰਡਰ-14 ਕ੍ਰਿਕਟ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਾਸਕਿਟਬਾਲ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਬੈਡਮਿੰਟਨ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁਭੀ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ, ਕੋਚਾਂ ਅਤੇ ਖੇਡ ਅਧਿਆਪਕ ਦਰਸਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ