05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਲਈ ਤੂਫਾਨੀ ਦੌਰਾ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)– ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 7 ਅਗਸਤ ਨੂੰ ਚੰਡੀਗੜ੍ਹ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਾਰੇ ਜ਼ਿਲ੍ਹਿਆਂ ’ਚੋਂ ਭਰਵੀਂ ਸ਼ਮੂਲੀਅਤ ਕੀਤੀ ਜਾਏਗੀ ਕਿਉਂਕਿ ਸਾਰਾ ਹੀ ਮੁਲਾਜ਼ਮ ਵਰਗ ਖਾਸ ਕਰਕੇ ਅਧਿਆਪਕ ਵਰਗ ਸਰਕਾਰ ਦੀਆਂ ਨੀਤੀਆਂ ਅਤੇ ਲਾਰਿਆਂ ਤੋਂ ਅੱਕ ਚੁੱਕਾ ਹੈ। ਇਸ ਲਈ ਸਕੂਲਾਂ ਤੱਕ ਪਹੁੰਚ ਕਰਕੇ ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਸਕੂਲ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਚੰਡੀਗੜ੍ਹ ਦੀ ਰੈਲੀ ਦੇ ਵਿਚ ਸ਼ਮੂਲੀਅਤ ਕੀਤੀ ਜਾ ਸਕੇ ਅਤੇ ਸਰਕਾਰ ਨੂੰ ਵੀ ਦੱਸਿਆ ਜਾ ਸਕੇ ਕਿ ਸਮੁੱਚਾ ਮੁਲਾਜ਼ਮ ਵਰਗ ਖਾਸ ਕਰਕੇ ਅਧਿਆਪਕ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖਫਾ ਹੈ ਤੇ ਤੁਹਾਡੀ 2027 ਦੇ ਵਿਚ ਆਉਣ ਵਾਲੀ ਇਲੈਕਸ਼ਨ ਦੇ ਵਿਚ ਪੁਰਜੋਰ ਵਿਰੋਧ ਕਰੇਗਾ।

ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)– ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 7 ਅਗਸਤ ਨੂੰ ਚੰਡੀਗੜ੍ਹ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਾਰੇ ਜ਼ਿਲ੍ਹਿਆਂ ’ਚੋਂ ਭਰਵੀਂ ਸ਼ਮੂਲੀਅਤ ਕੀਤੀ ਜਾਏਗੀ ਕਿਉਂਕਿ ਸਾਰਾ ਹੀ ਮੁਲਾਜ਼ਮ ਵਰਗ ਖਾਸ ਕਰਕੇ ਅਧਿਆਪਕ ਵਰਗ ਸਰਕਾਰ ਦੀਆਂ ਨੀਤੀਆਂ ਅਤੇ ਲਾਰਿਆਂ ਤੋਂ ਅੱਕ ਚੁੱਕਾ ਹੈ। ਇਸ ਲਈ ਸਕੂਲਾਂ ਤੱਕ ਪਹੁੰਚ ਕਰਕੇ ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਸਕੂਲ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਚੰਡੀਗੜ੍ਹ ਦੀ ਰੈਲੀ ਦੇ ਵਿਚ ਸ਼ਮੂਲੀਅਤ ਕੀਤੀ ਜਾ ਸਕੇ ਅਤੇ ਸਰਕਾਰ ਨੂੰ ਵੀ ਦੱਸਿਆ ਜਾ ਸਕੇ ਕਿ ਸਮੁੱਚਾ ਮੁਲਾਜ਼ਮ ਵਰਗ ਖਾਸ ਕਰਕੇ ਅਧਿਆਪਕ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖਫਾ ਹੈ ਤੇ ਤੁਹਾਡੀ 2027 ਦੇ ਵਿਚ ਆਉਣ ਵਾਲੀ ਇਲੈਕਸ਼ਨ ਦੇ ਵਿਚ ਪੁਰਜੋਰ ਵਿਰੋਧ ਕਰੇਗਾ। ਜੇਕਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ । ਇਸ ਮੌਕੇ ਪਰਮਿੰਦਰ ਸਿੰਘ ਸੂਬਾ ਕਮੇਟੀ ਮੈਂਬਰ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਸ਼ੋਤਮ ਸਿੰਘ ਸਰਪ੍ਰਸਤ, ਮਨਜਿੰਦਰ ਸਿੰਘ ਢਿੱਲੋਂ, ਮਨਜਿੰਦਰ ਸਿੰਘ ਝੰਡੇਰ ਹਾਜ਼ਰ ਸਨ।
ਪਿਛਲੀ ਖ਼ਬਰ ਆਈਸ ਡਰੱਗ, ਮੋਟਰਸਾਈਕਲ ਤੇ ਮੋਬਾਈਲ ਸਮੇਤ ਇਕ ਕਾਬੂ- ਮੁਕੱਦਮਾ ਦਰਜ ਇਕ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਅਗਲੀ ਖ਼ਬਰ ਕਰਾਟੇ ਮੁਕਾਬਲਿਆਂ ’ਚ ਅੱਵਲ ਰਹੀ ਖਿਡਾਰਨ ਦਾ ਸ਼ਾਹ ਮੀਆਂਵਿੰਡ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।