05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚੌਕੀਦਾਰਾਂ ਦੀਆਂ ਰੁਕੀਆਂ ਤਨਖਾਹਾਂ ਮਿਲਣਗੀਆਂ ਜਲਦ - ਭਰੋਵਾਲ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਜਨਤਾ ਪਾਰਟੀ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਹਲਕੇ ਦੇ ਪਿੰਡਾਂ ’ਚ ਸੇਵਾ ਨਿਭਾਅ ਰਹੇ ਚੌਕੀਦਾਰਾਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਤਨਖਾਹਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਤਹਿਸੀਲਦਾਰ ਕਰਨਬੀਰ ਸਿੰਘ ਖਡੂਰ ਸਾਹਿਬ ਨਾਲ ਸਾਥੀ ਭੁਪਿੰਦਰ ਸਿੰਘ ਟੀਟੂ, ਲਖਵਿੰਦਰ ਸਿੰਘ ਖਡੂਰ ਸਾਹਿਬ, ਠੇਕੇਦਾਰ ਸੁਖਜਿੰਦਰ ਸਿੰਘ, ਮਹਿੰਦਰ ਸਿੰਘ ਖਡੂਰ ਸਾਹਿਬ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਚੌਕੀਦਾਰਾਂ ਦੀ ਵਿਸਥਾਰਤ ਸੂਚੀ ਤਹਿਸੀਲਦਾਰ ਨੂੰ ਸੌਂਪੀ ਅਤੇ ਬਕਾਇਆ ਤਨਖਾਹਾਂ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕਰਨ ਦੀ ਜ਼ੋਰਦਾਰ ਮੰਗ ਕੀਤੀ।

ਹਲਕਾ ਖਡੂਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ ਸਾਥੀਆਂ ਸਮੇਤ ਤਹਿਸੀਲਦਾਰ ਖਡੂਰ ਸਾਹਿਬ ਨੂੰ ਚੌਂਕੀਦਾਰਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਲਈ ਮੰਗ ਪੱਤਰ ਦਿੰਦੇ ਹੋਏ ਨਾਲ ਚੌਂਕੀਦਾਰ। ਤਸਵੀਰ: ਕੁਲਾਰ 05-08-2026
ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਜਨਤਾ ਪਾਰਟੀ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਹਲਕੇ ਦੇ ਪਿੰਡਾਂ ’ਚ ਸੇਵਾ ਨਿਭਾਅ ਰਹੇ ਚੌਕੀਦਾਰਾਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਤਨਖਾਹਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਤਹਿਸੀਲਦਾਰ ਕਰਨਬੀਰ ਸਿੰਘ ਖਡੂਰ ਸਾਹਿਬ ਨਾਲ ਸਾਥੀ ਭੁਪਿੰਦਰ ਸਿੰਘ ਟੀਟੂ, ਲਖਵਿੰਦਰ ਸਿੰਘ ਖਡੂਰ ਸਾਹਿਬ, ਠੇਕੇਦਾਰ ਸੁਖਜਿੰਦਰ ਸਿੰਘ, ਮਹਿੰਦਰ ਸਿੰਘ ਖਡੂਰ ਸਾਹਿਬ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਚੌਕੀਦਾਰਾਂ ਦੀ ਵਿਸਥਾਰਤ ਸੂਚੀ ਤਹਿਸੀਲਦਾਰ ਨੂੰ ਸੌਂਪੀ ਅਤੇ ਬਕਾਇਆ ਤਨਖਾਹਾਂ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕਰਨ ਦੀ ਜ਼ੋਰਦਾਰ ਮੰਗ ਕੀਤੀ। ਭਰੋਵਾਲ ਨੇ ਕਿਹਾ ਕਿ ਚੌਂਕੀਦਾਰ ਪਿੰਡਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਦੀ ਇਕ ਮਹੱਤਵਪੂਰਨ ਕੜੀ ਵਜੋਂ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਆਪਣੀ ਹੱਕ ਦੀ ਤਨਖਾਹ ਲਈ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਆਮ ਲੋਕਾਂ, ਕਰਮਚਾਰੀਆਂ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਭਵਿੱਖ ਵਿਚ ਵੀ ਹਲਕੇ ਦੇ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਂਦਾ ਰਹੇਗਾ। ਇਸ ਮੌਕੇ ਤਹਿਸੀਲਦਾਰ ਖਡੂਰ ਸਾਹਿਬ ਨੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਸੰਬੰਧਿਤ ਅਧਿਕਾਰੀ ਨੂੰ ਤੁਰੰਤ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਯੋਗ ਚੌਕੀਦਾਰਾਂ ਦੀ ਬਕਾਇਆ ਤਨਖਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ । ਇਸ ਮੌਕੇ ਚੌਂਕੀਦਾਰਾਂ ਨੇ ਰਮਨਦੀਪ ਸਿੰਘ ਭਰੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਅਹਿਮ ਪਹਿਲ ਕੀਤੀ ਹੈ। ਇਸ ਮੌਕੇ ਚੌਂਕੀਦਾਰ ਯੂਨੀਅਨ ਦੇ ਪ੍ਰਧਾਨ ਪਿਆਰਾ ਸਿੰਘ, ਸੀਨੀ. ਮੀਤ ਪ੍ਰਧਾਨ ਗੁਰਦਿਆਲ ਸਿੰਘ, ਤਹਿਸੀਲ ਪ੍ਰਧਾਨ ਸਤਨਾਮ ਸਿੰਘ, ਕੁਲਵਿੰਦਰ ਸਿੰਘ, ਬਲਵੰਤ ਸਿੰਘ ਫਤਿਆਬਾਦ. ਕਰਮ ਸਿੰਘ ਵੇਈਪੂਈਂ, ਸੁੱਚਾ ਸਿੰਘ ਮੁੰਡਾਪਿੰਡ, ਅਮਰਜੀਤ ਸਿੰਘ ਜਾਮਾਰਾਏ, ਗੁਰਪਾਲ ਸਿੰਘ ਚੱਕਮਹਿਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਪ੍ਰੋ. ਹਰਪ੍ਰੀਤ ਕੋਟ ਅਗਲੀ ਖ਼ਬਰ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।