06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਸ਼ਾ ਅਤੇ ਹਥਿਆਰ ਵੇਚਣ ਤੋਂ ਰੋਕਣ ’ਤੇ ਕੀਤੀ ਫਾਇਰਿੰਗ, ਮਾਮਲਾ ਦਰਜ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਸ਼ਾ ਅਤੇ ਹਥਿਆਰਾਂ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਮਹਿਲਾ ਉਪਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਤੋਂ ਇਲਾਵਾ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਅਮਨਦੀਪ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਕਸੇਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਲਵਪ੍ਰੀਤ ਸਿੰਘ ਨੇ ਉਸ ਦਾ ਰਸਤਾ ਰੋਕ ਕੇ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਉਥੋਂ ਚਲਾ ਗਿਆ ਅਤੇ ਕੁਝ ਦੇਰ ਬਾਅਦ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ, ਕਰਨ ਸਿੰਘ ਪੁੱਤਰ ਦਿਲਬਾਗ ਸਿੰਘ, ਦਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਕਸੇਲ ਤੋਂ ਇਲਾਵਾ 2 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਲੈਸ ਹੋ ਕੇ ਆਏ ਅਤੇ ਲਵਪ੍ਰੀਤ ਸਿੰਘ ਅਤੇ ਕਰਨ ਸਿੰਘ ਨੇ ਪਿਸਤੌਲ ਨਾਲ ਉਸ ਉਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਾਡੇ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਦੌੜ ਗਏ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਸ਼ਾ ਅਤੇ ਹਥਿਆਰਾਂ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਮਹਿਲਾ ਉਪਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਤੋਂ ਇਲਾਵਾ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਅਮਨਦੀਪ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਕਸੇਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਲਵਪ੍ਰੀਤ ਸਿੰਘ ਨੇ ਉਸ ਦਾ ਰਸਤਾ ਰੋਕ ਕੇ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਉਥੋਂ ਚਲਾ ਗਿਆ ਅਤੇ ਕੁਝ ਦੇਰ ਬਾਅਦ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ, ਕਰਨ ਸਿੰਘ ਪੁੱਤਰ ਦਿਲਬਾਗ ਸਿੰਘ, ਦਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਕਸੇਲ ਤੋਂ ਇਲਾਵਾ 2 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਲੈਸ ਹੋ ਕੇ ਆਏ ਅਤੇ ਲਵਪ੍ਰੀਤ ਸਿੰਘ ਅਤੇ ਕਰਨ ਸਿੰਘ ਨੇ ਪਿਸਤੌਲ ਨਾਲ ਉਸ ਉਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਾਡੇ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਦੌੜ ਗਏ। ਵਜ੍ਹਾ ਰੰਜਿਸ਼ ਇਹ ਸੀ ਕਿ ਉਕਤ ਵਿਅਕਤੀ ਨਸ਼ਾ ਅਤੇ ਹਥਿਆਰ ਵੇਚਦੇ ਸਨ ਅਤੇ ਉਸਦਾ ਲੜਕਾ ਉਨ੍ਹਾਂ ਨੂੰ ਰੋਕਦਾ ਸੀ। ਜਾਂਚ ਅਧਿਕਾਰੀ ਐੱਸ.ਆਈ. ਮਨਪ੍ਰੀਤ ਕੌਰ ਨੇ ਦੱਸਿਆ ਕਿ ਮਾਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਦੋ ਭਰਾਵਾਂ ਨੂੰ ਗੋਲੀਆਂ ਨਾਲ ਮਾਰਨ ਦੇ ਮਾਮਲੇ ’ਚ ਤਿੰਨ ਪਿਉ ਪੁੱਤਾਂ ਵਿਰੁੱਧ ਕਤਲ ਦਾ ਕੇਸ ਦਰਜ ਮੁਲਜ਼ਮਾਂ ਨੂੰ ਜਲਦ ਗ੍... ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।