06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਲਕਾ ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਗਠਨ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਮੇਟੀ ਦਾ ਕੀਤਾ ਐਲਾਨ

ਫਤਿਆਬਾਦ, 5 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਕੋਰ ਕਮੇਟੀ ਦੇ ਮੈਂਬਰਾਂ ਦੀ ਚੋਣ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।

ਅਜੀਤ ਡੈਸਕ 06-08-2026
ਫਤਿਆਬਾਦ, 5 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਕੋਰ ਕਮੇਟੀ ਦੇ ਮੈਂਬਰਾਂ ਦੀ ਚੋਣ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਖਡੂਰ ਸਾਹਿਬ ਦੀ ਰਣਨੀਤੀ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੋਰ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਫ਼ੈਸਲੇ ਲਏ ਜਾਣਗੇ ਅਤੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੋਰ ਕਮੇਟੀ ਵਿਚ ਐਸ.ਜੀ.ਪੀ.ਸੀ. ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਨਰਪਿੰਦਰ ਸਿੰਘ, ਬੀ.ਸੀ. ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐਸ.ਸੀ. ਪ੍ਰਧਾਨ ਕਸ਼ਮੀਰ ਸਿੰਘ, ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ, ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ, ਸੁਖਰਾਜ ਸਿੰਘ ਬਹਾਦਰ, ਸੁਖਜਿੰਦਰ ਸਿੰਘ, ਗਿਆਨ ਸਿੰਘ ਸ਼ਾਹਬਾਜ਼ਪੁਰ, ਦਿਲਬਾਗ ਸਿੰਘ ਕਾਹਲਵਾਂ, ਮਨਜਿੰਦਰ ਸਿੰਘ ਜੀਓਬਾਲਾ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਲਾਲੀ, ਜਸਪਾਲ ਸਿੰਘ, ਬਲਦੇਵ ਸਿੰਘ ਕੱਲ੍ਹਾ, ਅੰਗਰੇਜ਼ ਸਿੰਘ ਕੱਲ੍ਹਾ, ਅਰਜਿੰਦਰ ਸਿੰਘ ਰਾਜਨ, ਹਰਪ੍ਰੀਤ ਸਿੰਘ ਡਾਲੇਕੇ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਮੁਖਤਾਰ ਸਿੰਘ, ਮੋਹਣ ਸਿੰਘ, ਪਿਆਰਾ ਸਿੰਘ ਦੁੱਗਲਵਾਲ, ਅਜੈਬ ਸਿੰਘ, ਜਗਤਾਰ ਸਿੰਘ ਧੂੰਦਾ, ਜੱਜ ਕੁਮਾਰ, ਅੰਗਰੇਜ਼ ਸਿੰਘ, ਮਨਜਿੰਦਰ ਸਿੰਘ ਲਾਟੀ, ਨਿਰਵੈਲ ਸਿੰਘ, ਮੇਹਰ ਸਿੰਘ, ਕੁਲਦੀਪ ਸਿੰਘ, ਜੁਗਰਾਜ ਸਿੰਘ, ਗੁਰਮੁੱਖ ਸਿੰਘ, ਸੁਖਜਿੰਦਰ ਸਿੰਘ, ਗੁਰਿੰਦਰ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ ਰਾਣਾ, ਸੁਖਵਿੰਦਰ ਸਿੰਘ ਹੀਰਾ, ਲਖਬੀਰ ਸਿੰਘ, ਮਨਜਿੰਦਰ ਸਿੰਘ, ਦਿਲਬਾਗ ਸਿੰਘ, ਕੰਵਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਪੱਖੋਪੁਰ, ਪਲਵਿੰਦਰ ਸਿੰਘ ਡਿਆਲ, ਮੋਹਣ ਸਿੰਘ ਭੈਲ, ਮਹਿਲਾ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੋਈ ਵੀ ਬੱਚਾ ਪੇਟ ਦੇ ਕੀੜਿਆਂ ਦੀ ਐਲਬੈਂਡਾਜ਼ੋਲ ਗੋਲੀ ਖਾਣ ਤੋਂ ਵਾਂਝਾ ਨਾ ਰਹੇ - ਡਾ. ਆਦਿੱਤਿਆ ਸ਼ਰਮਾ ਅਗਲੀ ਖ਼ਬਰ ਐਸ.ਆਈ.ਆਰ. ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।