06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਫੈਲੋਕੇ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਆਪ’ ਸਰਕਾਰ ਦੇ ਰਾਜ ’ਚ ਹਰੇਕ ਵਰਗ ਖੁਸ਼—ਬਿੱਟੂ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਭੁਪਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਿਆ ਕੀਤਾ ਜਾ ਚੁੱਕਾ ਹੈ ਅਤੇ ਜੇਕਰ ਕੋਈ ਇੱਕਾ-ਦੁੱਕਾ ਚੋਣ ਵਾਅਦਾ ਰਹਿ ਗਿਆ ਹੋਵੇ ਤਾਂ ਉਹ ਵੀ ਪੂਰਾ ਹੋ ਜਾਵੇਗਾ ਪਰ ਲਗਪਗ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਭੁਪਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਿਆ ਕੀਤਾ ਜਾ ਚੁੱਕਾ ਹੈ ਅਤੇ ਜੇਕਰ ਕੋਈ ਇੱਕਾ-ਦੁੱਕਾ ਚੋਣ ਵਾਅਦਾ ਰਹਿ ਗਿਆ ਹੋਵੇ ਤਾਂ ਉਹ ਵੀ ਪੂਰਾ ਹੋ ਜਾਵੇਗਾ ਪਰ ਲਗਪਗ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਮਿਲ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ। ਇਸ ਮੌਕੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਖੜੇ ਹਨ। ਇਸ ਮੌਕੇ ਜਥੇਦਾਰ ਭਗਵਾਨ ਸਿੰਘ, ਰਣਜੀਤ ਸਿੰਘ, ਪ੍ਰਤਾਪ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਨਿਸ਼ਾਨ ਸਿੰਘ, ਦਲਜੀਤ ਸਿੰਘ, ਨਰਿੰਦਰ ਸਿੰਘ ਫੌਜੀ, ਮੇਜਰ ਸਿੰਘ ਵਪਾਰੀ, ਮੁਖਵਿੰਦਰ ਸਿੰਘ, ਗੁਰਲਾਲ ਸਿੰਘ ਸ਼ਾਹ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਵੱਡੇ ਕਾਫ਼ਲਿਆਂ ਸਮੇਤ ਚੰਡੀਗੜ੍ਹ ਰੈਲੀ ’ਚ ਸ਼ਾਮਿਲ ਹੋਵੇਗੀ– ਸੋਹਲ, ਹਰੀਕੇ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਉਲੰਪੀਆਡ ਪ੍ਰੀਖਿਆ ’ਚੋਂ ਰਾਜ ਪੱਧਰ ’ਤੇ ਰਹੇ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।