06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੇਵਾਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸੇਵਾਮੁਕਤੀ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿਚ ਨਿਰਮਲਜੀਤ ਸਿੰਘ ਬਾਜਵਾ ਪੰਜਾਬ ਪ੍ਰਧਾਨ ਦੀ ਦੇਖ ਰੇਖ ਵਿਚ ਹੋਈ।

ਅਜੀਤ ਡੈਸਕ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਸੇਵਾਮੁਕਤੀ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿਚ ਨਿਰਮਲਜੀਤ ਸਿੰਘ ਬਾਜਵਾ ਪੰਜਾਬ ਪ੍ਰਧਾਨ ਦੀ ਦੇਖ ਰੇਖ ਵਿਚ ਹੋਈ। ਜਿਸ ਵਿਚ ਪੂਰਨ ਸਿੰਘ ਜ਼ਿਲ੍ਹਾ ਪ੍ਰਧਆਨ, ਸਵਿੰਦਰ ਸਿੰਘ ਕੋਟ ਖਾਲਸਾ ਜਨਰਲ ਸਕੱਤਰ, ਜਸਬੀਰ ਸਿੰਘ ਰਾਏ ਖਜਾਨਚੀ, ਕੁਲਦੀਪ ਸਿੰਘ ਬਾਠ ਨਾਇਬ ਤਹਿਸੀਲਦਾਰ, ਰੇਸ਼ਮ ਸਿੰਘ, ਹਰਦੀਪ ਸਿੰਘ, ਸੂਬਾ ਸਿੰਘ, ਅੰਗਰੇਜ ਸਿੰਘ, ਹਰਭਜਨ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ, ਹਿੰਮਤ ਸਿੰਘ, ਬਲਰਾਮ ਕੁਮਾਰ, ਰਮਨ ਕੁਮਾਰ, ਸੁਰਜੀਤ ਸਿੰਘ, ਸਵਿੰਦਰ ਸਿੰਘ, ਮਹਿੰਦਰ ਸਿੰਘ, ਪਲਵਿੰਦਰ ਸਿੰਘ, ਬਲਜਿੰਦਰ ਸਿੰਘ, ਚਰਨ ਸਿੰਘ ਆਦਿ ਪਟਵਾਰੀ, ਕਾਨੂੰਗੋ ਹਾਜ਼ਰ ਆਏ। ਮੀਟਿੰਗ ਵਿਚ ਸੰਯੁਕਤ ਕਰਮਚਾਰੀ ਫੈਡਰੇਸ਼ਨ ਪੈਨਸ਼ਨਰਫਰੰਟ ਵਲੋਂ 7 ਅਗਸਤ ਨੂੰ ਚੰਡੀਗੜ ਦੇ ਸਕੱਤਰ 39 ਵਿਚ ਹੋਣ ਜਾ ਰਹੀ ਮਹਾਂ ਰੈਲੀ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਇਆ ਜਾਵੇਗਾ। ਪੰਜਾਬ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਖਿਲਾਫ ਇਹ ਮਹਾਂਰੈਲੀ ਇਤਿਹਾਸਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲਿ੍ਹਆ ਦੀ ਤਹਿਸੀਲਾਂ ਦੇ ਪੈਡਿੰਗ ਬਿੱਲਾਂ ਜੋ ਲੰਮੇ ਸਮੇਂ ਤੋਂ ਪੈਡਿੰਗ ਚਲੇ ਆ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਹ ਬਿੱਲ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਮੁਲਾਜਮਾਂ ਦੀ ਖੱਜਲ ਖੁਆਰੀ ਰੋਕੀ ਜਾਵੇ।
ਪਿਛਲੀ ਖ਼ਬਰ ਬਾਬਾ ਧੀਰਜ ਨਾਥ ਦੀ ਯਾਦ ’ਚ ਸਾਲਾਨਾ ਮੇਲਾ 16 ਨੂੰ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਕੱਲ੍ਹ ਦੀ ਚੰਡੀਗੜ੍ਹ ਰੈਲੀ ਲਈ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।