07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਾਅਦਾ ਖ਼ਿਲਾਫ਼ੀ ਦੇ ਦੋਸ਼ਾਂ ’ਚ ਘਿਰੀ ਸਰਕਾਰ ਖ਼ਿਲਾਫ਼ ਸੀ.ਐਚ.ਓ. ਦਾ ਸੰਘਰਸ਼ ਹੋਇਆ ਹੋਰ ਤਿੱਖਾ

ਤਰਨ ਤਾਰਨ, 6 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰ (ਸੀ. ਐਚ.

ਅਜੀਤ ਡੈਸਕ 07-08-2026
ਤਰਨ ਤਾਰਨ, 6 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰ (ਸੀ.ਐਚ.ਓ.) ਨੇ ਪੰਜਾਬ ਸਰਕਾਰ ’ਤੇ ਲਗਾਤਾਰ ਲਾਅਰੇਬਾਜ਼ੀ ਅਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਕਿ ਕਈ ਦੌਰ ਦੀਆਂ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਸਮੂਹ ਸੀ.ਐਚ.ਓ. ਵਿਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਹਰ ਵਾਰ ਮੀਟਿੰਗਾਂ ਵਿਚ ਭਰੋਸੇ ਦਿੰਦੀ ਹੈ, ਪਰ ਜਦੋਂ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਵਾਰੀ ਆਉਂਦੀ ਹੈ ਤਾਂ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਵੀ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਨਿਰਧਾਰਤ ਦਿਨ ਮੁਲਾਕਾਤ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਅਤੇ ਰੋਸ ਹੋਰ ਵਧਿਆ ਹੈ। ਯੂਨੀਅਨ ਨੇ ਯਾਦ ਦਿਵਾਇਆ ਕਿ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ‘ਬਰਾਬਰ ਕੰਮ ਲਈ ਬਰਾਬਰ ਤਨਖਾਹ’ ਦੇਣ ਅਤੇ ਮੁਲਾਜ਼ਮ ਹਿੱਤਾਂ ਦੀ ਰੱਖਿਆ ਕਰਨ ਦੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਹ ਹਨ ਕਿ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਸੀ.ਐਚ.ਓ. ਆਗੂਆਂ ਨੇ ਦੋਸ਼ ਲਾਇਆ ਕਿ 5000 ਮਹੀਨਾਵਾਰ ਤਨਖਾਹ ਵਾਧੇ ਦੀ ਮੰਗ ਨੂੰ ਵੀ ਸਰਕਾਰ ਨੇ ਇੰਸੈਂਟਿਵ ਅਤੇ ਬੈਂਚਮਾਰਕ ਦੀਆਂ ਸ਼ਰਤਾਂ ਨਾਲ ਜੋੜ ਕੇ ਇਸ ਦਾ ਅਸਲ ਮਕਸਦ ਹੀ ਬਦਲ ਦਿੱਤਾ ਹੈ। ਇਸ ਤੋਂ ਇਲਾਵਾ ਲੌਇਲਟੀ ਬੋਨਸ, ਰੈਗੂਲਰ ਕੈਡਰ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨ ਸਮੇਤ ਹੋਰ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਰਕਾਰ ਦੀ ਕਥਿਤ ਵਾਅਦਾ ਖ਼ਿਲਾਫ਼ੀ ਤੋਂ ਜਾਣੂ ਕਰਵਾਇਆ ਜਾਵੇਗਾ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਿਹਤ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਨ ਲਈ ਕਿਉਂ ਮਜ਼ਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਮੂਹ ਸੀ.ਐਚ.ਓ. ਪੂਰੀ ਏਕਤਾ ਨਾਲ ਆਪਣਾ ਅੰਦੋਲਨ ਜਾਰੀ ਰੱਖਣਗੇ ਅਤੇ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ. ਐਮ.), ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੀ.ਐਚ.ਓ. ਸ਼ਮੂਲੀਅਤ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਔਲਖ ਨੂੰ ਕੋਰ ਕਮੇਟੀ ਮੈਂਬਰ ਅਤੇ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਪ੍ਰਧਾਨ ਬਣਾਏ ਜਾਣ ’ਤੇ ਸਵਾਗਤ ਅਗਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਨੇ ਕਰਵਾਈ ਰੈੱਡ ਰੀਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।