ਮੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤੀ ਮੁਲਾਕਾਤ
ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਦਰਬਾਰਾ ਸਿੰਘ ਫੌਜੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
07-08-2026