06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲੁਟੇਰੇ ਵਿਅਕਤੀਆਂ ਨਾਲ ਕੁੱਟਮਾਰ ਕਰਕੇ ਮੋਟਰਸਾਈਕਲ ਖੋਹ ਕੇ ਹੋਏ ਫਰਾਰ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 6 ਅਣਪਛਾਤੇ ਲੁਟੇਰਿਆਂ ਵਲੋਂ 2 ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਸ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਅਵਤਾਰ ਕੁਮਾਰ ਪੁੱਤਰ ਗੁਪਾਲ ਦਾਸ ਵਾਸੀ ਮੁੰਡਾਪਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸ ਦਾ ਦੋਸਤ ਤਜਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁੰਡਾ ਪਿੰਡ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਕਰਕੇ ਆਪਣੇ ਘਰ ਨੂੰ ਵਾਪਸ ਆ ਰਹੇ ਸੀ।

ਅਜੀਤ ਡੈਸਕ 07-08-2026
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 6 ਅਣਪਛਾਤੇ ਲੁਟੇਰਿਆਂ ਵਲੋਂ 2 ਵਿਅਕਤੀਆਂ ਨਾਲ ਕੁੱਟਮਾਰ ਕਰਕੇ ਉਸ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਅਵਤਾਰ ਕੁਮਾਰ ਪੁੱਤਰ ਗੁਪਾਲ ਦਾਸ ਵਾਸੀ ਮੁੰਡਾਪਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸ ਦਾ ਦੋਸਤ ਤਜਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁੰਡਾ ਪਿੰਡ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾ ਕਰਕੇ ਆਪਣੇ ਘਰ ਨੂੰ ਵਾਪਸ ਆ ਰਹੇ ਸੀ। ਜਦੋਂ ਉਹ ਗੋਇੰਦਵਾਲ ਬਾਈਪਾਸ ਤਰਨ ਤਾਰਨ ਓਵਰ ਬ੍ਰਿਜ ’ਤੇ ਪੁਹੰਚੇ ਤਾਂ ਅਗਲੇ ਪਾਸਿਓ ਬਿਨਾਂ ਨੰਬਰੀ ਦੋ ਮੋਟਰਸਾਈਕਲਾਂ ’ਤੇ ਸਵਾਰ 6 ਅਣਪਛਾਤੇ ਲੁਟੇਰੇ ਆਏ। ਜਿਨ੍ਹਾਂ ਨੇ ਉਨ੍ਹਾਂ ਵਿਚ ਆਪਣੇ ਮੋਟਰਸਾਈਕਲ ਮਾਰ ਕੇ ਰੋਕ ਲਿਆ ਤੇ ਦੋ ਲੁਟੇਰਿਆਂ ਨੇ ਪਿਸਤੌਲ ਕੱਢ ਕੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਇਆਂ ਨੇ ਕਿਹਾ ਕਿ ਮੋਟਰ ਸਾਈਕਲ ਸਾਡੇ ਹਵਾਲੇ ਕਰ ਦਿਉ। ਜਦੋਂ ਉਨ੍ਹਾਂ ਮਨ੍ਹਾਂ ਕਰਨ ਦੀ ਕੋਸ਼ਿਸ ਕੀਤੀ ਤਾਂ ਲੁਟੇਰਿਆਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਾਲੀਬਾਲ ’ਚ ਖ਼ਾਲਸਾ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ ਅਗਲੀ ਖ਼ਬਰ ਇੱਕੋ ਚਿਖਾ ’ਚ ਦੋ ਸਕੇ ਭਰਾਵਾਂ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।