08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 70ਵੀਆਂ ਸਕੂਲ ਖੇਡਾਂ ਦੇ ਖਡੂਰ ਸਾਹਿਬ ਜ਼ੋਨ ਦੇ ਜ਼ੋਨਲ ਪੱਧਰ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਅੰਡਰ -17 ਵਾਲੀਬਾਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪ੍ਰਿੰਸੀਪਲ ਅਮਨਦੀਪ ਕੌਰ ਕੰਗ ਤੇ ਸਮੂਹ ਸਟਾਫ ਦੀ ਹਾਜ਼ਰੀ ਵਿਚ ਦੱਸਿਆ ਕਿ ਸਾਡੀ ਸੰਸਥਾ ਦੀਆਂ ਵਾਲੀਬਾਲ ਖਿਡਾਰਨਾਂ ਨੇ ਸ਼ਾਨਦਾਰ ਮੁਕਾਬਲਾ ਕਰਦੇ ਹੋਏ ਅੰਡਰ-17 ਵਰਗ ਵਿਚ ਵਾਲੀਬਾਲ ਮੁਕਾਬਲਿਆਂ ਵਿਚ ਜ਼ੋਨ ਪੱਧਰ ’ਤੇ ਪਹਿਲਾਂ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 08-08-2026
ਖਡੂਰ ਸਾਹਿਬ, 7 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 70ਵੀਆਂ ਸਕੂਲ ਖੇਡਾਂ ਦੇ ਖਡੂਰ ਸਾਹਿਬ ਜ਼ੋਨ ਦੇ ਜ਼ੋਨਲ ਪੱਧਰ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਅੰਡਰ -17 ਵਾਲੀਬਾਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪ੍ਰਿੰਸੀਪਲ ਅਮਨਦੀਪ ਕੌਰ ਕੰਗ ਤੇ ਸਮੂਹ ਸਟਾਫ ਦੀ ਹਾਜ਼ਰੀ ਵਿਚ ਦੱਸਿਆ ਕਿ ਸਾਡੀ ਸੰਸਥਾ ਦੀਆਂ ਵਾਲੀਬਾਲ ਖਿਡਾਰਨਾਂ ਨੇ ਸ਼ਾਨਦਾਰ ਮੁਕਾਬਲਾ ਕਰਦੇ ਹੋਏ ਅੰਡਰ-17 ਵਰਗ ਵਿਚ ਵਾਲੀਬਾਲ ਮੁਕਾਬਲਿਆਂ ਵਿਚ ਜ਼ੋਨ ਪੱਧਰ ’ਤੇ ਪਹਿਲਾਂ ਸਥਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਇਹ ਟੀਮ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਵਿਚੋਂ ਲਗਾਤਾਰ ਤਗਮੇ ਹਾਸਿਲ ਕਰ ਰਹੀ ਹੈ ਤੇ ਕਈ ਰਾਸ਼ਟਰੀ ਪੱਧਰ ਦੀਆਂ ਖਿਡਾਰਨਾਂ ਵੀ ਹਨ। ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਸਕੂਲ ਦੇ ਵਾਲੀਬਾਲ ਕੋਚ ਸੁਖਵਿੰਦਰ ਸਿੰਘ ਤੇ ਸਹਾਇਕ ਕੋਚ ਮੈਡਮ ਬਲਜੀਤ ਕੌਰ ਨੂੰ ਦਿੱਤਾ। ਇਸ ਮੌਕੇ ਸਕੂਲ ਕੋਆਰਡੀਨੇਟਰ ਰਵਨੀਤ ਸਿੰਘ ਮੁਗਲਾਨੀ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੀ. ਐੱਚ. ਓ. ਯੂਨੀਅਨ ਵਲੋਂ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਦਿੱਤਾ ਧਰਨਾ 10 ਨੂੰ ਐੱਨ. ਐੱਚ. ਐੱਮ. ਪੰਜਾਬ ਮੁੱਖ ਦ... ਅਗਲੀ ਖ਼ਬਰ ਹਰੀ ਸਿੰਘ ਨਲੂਆ ਜਥੇਬੰਦੀ ਦੇ ਸੇਵਾਦਾਰਾਂ ਮਨਜੀਤ ਸਿੰਘ ਮੰਨਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।