08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਲੜਕੀਆਂ ਸਮਾਜ ਦਾ ਅਮੁਲ ਧੰਨ ਹਨ ਜੇਕਰ ਪਰਿਵਾਰ ਵਿਚ ਇਕ ਲੜਕੀ ਵੀ ਪੜ੍ਹ ਲਿਖ ਕੇ ਹੁਨਰਮੰਦ ਹੋ ਜਾਵੇ ਤਾਂ ਉਹ ਪੂਰੇ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰ ਸਕਦੀ ਹੈ। ਇਹ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਕਿਰਨ ਜੋਤੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਮੱਲ੍ਹੀਆ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਕੋਰਸ ਪਾਸ ਕਰਨ ਉਪਰੰਤ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਹੇ।

ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਲੜਕੀਆਂ ਸਮਾਜ ਦਾ ਅਮੁਲ ਧੰਨ ਹਨ ਜੇਕਰ ਪਰਿਵਾਰ ਵਿਚ ਇਕ ਲੜਕੀ ਵੀ ਪੜ੍ਹ ਲਿਖ ਕੇ ਹੁਨਰਮੰਦ ਹੋ ਜਾਵੇ ਤਾਂ ਉਹ ਪੂਰੇ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰ ਸਕਦੀ ਹੈ। ਇਹ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਕਿਰਨ ਜੋਤੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਮੱਲ੍ਹੀਆ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਕੋਰਸ ਪਾਸ ਕਰਨ ਉਪਰੰਤ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿਚ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ, ਉਥੇ ਹੀ ਮੈਡਮ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਮੈਂਟ ਟਰੱਸਟੀ ਡਾ. ਐਸ. ਪੀ. ਸਿੰਘ ਓਬਰਾਏ ਪੰਜਾਬ ਹੀ ਨਹੀਂ ਹੋਰ ਵੀ ਨਾਲ ਲੱਗਦੇ ਸੂਬਿਆਂ ਵਿਚ ਕੰਮ ਕਰ ਰਹੇ ਹਨ, ਅਜਿਹੇ ਕੰਮ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੁੰਦਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਵਿਦੇਸ਼ਾਂ ਦੇ ਵਿਚ ਗਏ ਨੌਜਵਾਨ ਅਤੇ ਲੜਕੀਆਂ, ਜੋ ਕਾਰੋਬਾਰ ਕਰਨ ਲਈ ਜਾਂਦੀਆਂ ਹਨ, ਕਿਸੇ ਕਾਰਨ ਕਰਕੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤੇ ਉਹ ਵੀ ਸੇਵਾ ਡਾ. ਐਸ. ਪੀ. ਸਿੰਘ ਓਬਰਾਏ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚਾਉਣ ਦੀ ਸੇਵਾ ਕਰਦੇ ਹਨ। ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਹਰਜਿੰਦਰ ਸਿੰਘ ਪੱਟੀ ਤੇ ਹਰਪ੍ਰੀਤ ਸਿੰਘ ਰੀਡਰ ਕਾਨੂੰਨੀ ਸੇਵਾਵਾਂ ਅਥਾਰਟੀ ਦਫਤਰ ਤਰਨ ਤਾਰਨ ਵੀ ਸ਼ਾਮਿਲ ਹੋਏ। ਜ਼ਿਲ੍ਹਾ ਤਰਨ ਤਾਰਨ ਇਕਾਈ ਦੇ ਪ੍ਰਧਾਨ ਦਿਲਬਾਗ ਸਿੰਘ ਯੋਧਾ ਦੀ ਪ੍ਰਧਾਨਗੀ ਹੇਠ ਹੋਏ, ਇਸ ਸਰਟੀਫਿਕੇਟ ਵੰਡ ਸਮਾਗਮ ਨੂੰ ਉਨ੍ਹਾਂ ਤੋਂ ਇਲਾਵਾ ਪੈਟਰਨ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ ਤੇ ਜਨਰਲ ਸਕੱਤਰ ਕੁੱਲ ਰਾਜਬੀਰ ਸਿੰਘ ਕੰਗ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਯੋਧਾ ਨੇ ਦੱਸਿਆ ਕਿ ਡਾ. ਐਸ. ਪੀ. ਸਿੰਘ ਉਬਰਾਏ ਵਲੋਂ ਪਿਛਲੇ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਬਹੁਤ ਵੱਡੀ ਯੂਨੀਵਰਸਿਟੀ ਖੋਲ੍ਹੀ ਗਈ ਹੈ, ਜਿਥੇ ਇਲਾਕੇ ਦੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੇ ਪੋਸਟ ਗਰੈਜੂਏਸ਼ਨ ਦੀ ਮੁਫਤ ਵਿਦਿਆ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਰਾਜਬੀਰ ਸਿੰਘ ਕੰਗ ਜਨਰਲ ਸਕੱਤਰ, ਬਿਕਰਮਜੀਤ ਸਿੰਘ ਕੰਗ, ਮਾ. ਗੁਲਬਾਗ ਸਿੰਘ ਕੁਹਾੜਕਾ, ਕੁਲਵਿੰਦਰ ਸਿੰਘ ਪਿੰਕਾ, ਹਰਜੀਤ ਸਿੰਘ ਨਾਮਧਾਰੀ, ਸਿਮਰਜੀਤ ਸਿੰਘ ਲੱਕੀ ਭੁੱਲਰ, ਮਨਿੰਦਰ ਸਿੰਘ ਰਾਜੂ, ਨਰਿੰਦਰ ਸਿੰਘ ਸਾਬਕਾ ਬੈਂਕ ਮੈਨੇਜਰ, ਪੰਡਿਤ ਗਗਨਦੀਪ ਭਾਰਗਵ, ਹਰਵਿੰਦਰ ਸਿੰਘ ਸਾਬਕਾ ਬੈਂਕ ਮੈਨੇਜਰ, ਮੁੱਖ ਰਾਮ ਸਿੰਘ ਸੀਨੀਅਰ ਮੈਂਬਰ, ਕੁਲਦੀਪ ਸਿੰਘ ਸੋਨੂੰ, ਰਸ਼ਪਾਲ ਸਿੰਘ ਪਾਲਾ, ਕੇਵਲ ਸਿੰਘ ਪੰਜਾਬ ਪੁਲਿਸ, ਸਰਬਜੀਤ ਸਿੰਘ ਸਾਭਾ, ਹਰਜੀਤ ਸਿੰਘ ਹੀਰਾ, ਹਰਜਿੰਦਰ ਸਿੰਘ, ਉੱਜਵਲਪ੍ਰੀਤ ਸਿੰਘ, ਸੋਨੂੰ ਕਰਿਆਨੇ ਵਾਲੇ ਆਦਿ ਸਹਿਯੋਗੀ ਤੇ ਹੋਰ ਪਤਵੰਤੇ ਵੀ ਸ਼ਾਮਿਲ ਹੋਏ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਕਿਰਨ ਜੋਤੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ, ਹਰਜੀਤ ਕੌਰ ਸਿਲਾਈ ਅਧਿਆਪਕਾ ਤੇ ਹੋਰ ਸਾਰੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਹਮੇਸ਼ਾ ਭਾਈਚਾਰਕ ਏਕਤਾ ਤੇ ਸਾਂਝੀਵਾਲਤਾ ਦੀ ਮੁਦੱਈ - ਕਾ. ਹਰਭਜਨ ਸਿੰਘ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਵਿਖੇ ਲਗਾਇਆ ਬਿਜ਼ਨਸ ਬਲਾਸਟਰ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।