08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂੰ ਜ਼ੋਨਲ ਸਕੂਲ ਟੂਰਨਾਮੈਂਟ ਕਮੇਟੀ ਤਰਨ ਤਾਰਨ-2 ਵਲੋਂ ਵਿਸ਼ੇਸ਼ ਸਨਮਾਨ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਚ ਪਿ੍ਰੰਸੀਪਲ ਕੰਵਲਜੀਤ ਕੌਰ ਨੂੰ ਜੋਨਲ ਸਕੂਲ ਟੂਰਨਾਮੈਂਟ ਕਮੇਟੀ ਤਰਨ ਤਾਰਨ-2 ਦੁਆਰਾ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਹ ਵਿਸ਼ੇਸ਼ ਸਨਮਾਨ ਹਮੇਸ਼ਾ ਤੋਂ ਹੀ ਖੇਡਾਂ ਵਿਚ ਦਿੱਤੇ ਜਾ ਰਹੇ ਸਹਿਯੋਗ ਅਤੇ ਸਕੂਲ ਦੀਆਂ ਜੋਨਲ ਖੇਡਾਂ ਵਿਚ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖ ਕੇ ਦਿੱਤਾ ਗਿਆ ਹੈ।

ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਚ ਪਿ੍ਰੰਸੀਪਲ ਕੰਵਲਜੀਤ ਕੌਰ ਨੂੰ ਜੋਨਲ ਸਕੂਲ ਟੂਰਨਾਮੈਂਟ ਕਮੇਟੀ ਤਰਨ ਤਾਰਨ-2 ਦੁਆਰਾ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਹ ਵਿਸ਼ੇਸ਼ ਸਨਮਾਨ ਹਮੇਸ਼ਾ ਤੋਂ ਹੀ ਖੇਡਾਂ ਵਿਚ ਦਿੱਤੇ ਜਾ ਰਹੇ ਸਹਿਯੋਗ ਅਤੇ ਸਕੂਲ ਦੀਆਂ ਜੋਨਲ ਖੇਡਾਂ ਵਿਚ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖ ਕੇ ਦਿੱਤਾ ਗਿਆ ਹੈ। ਪਿ੍ਰੰਸੀਪਲ ਕੰਵਲਜੀਤ ਕੌਰ ਨੇ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਪਿ੍ਰੰਸੀਪਲ ਦਵਿੰਦਰ ਸਿੰਘ ਅਤੇ ਜਗਤਾਰ ਸਿੰਘ ਕੁਆਰਡੀਨੇਟਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਭਵਿੱਖ ਵਿਚ ਸਕੂਲ ਇਸੇ ਤਰ੍ਹਾਂ ਨਾਲ ਸਹਿਯੋਗ ਕਰੇਗਾ ਅਤੇ ਸ਼ਹਿਰ ਵਿਚ ਖੇਡਾਂ ਨੂੰ ਪ੍ਰਫੂਲਿਤ ਕਰੇਗਾ। ਉਨ੍ਹਾ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਕੂਲ ਨੇ ਤਰਨ ਤਾਰਨ ਜ਼ਿਲ੍ਹੇ ਨੂੰ ਬਹੁਤ ਹੀ ਹੋਣਹਾਰ ਖਿਡਾਰੀ ਦਿੱਤੇ ਹਨ। ਉਨ੍ਹਾਂ ਡੀ.ਪੀ. ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪਿ੍ਰੰਸੀਪਲ ਦਵਿੰਦਰ ਸਿੰਘ, ਹਰਜੀਤ ਸਿੰਘ ਡੀ.ਪੀ. ਕਿਰਨਬੀਰ ਕੌਰ ਡੀ.ਪੀ. ਜਗਤਾਰ ਸਿੰਘ ਕੁਆਰਡੀਨੇਟਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਧਾਰੀਵਾਲ ਖਿੱਚੀਆਂ ਤੋਂ ਸਾਹੋਵਾਲ ਸੰਪਰਕ ਸੜਕਾਂ ਦੀ ਚੌੜਾਈ ਵਧਾਉਣ ਤੇ ਮੁਰੰਮਤ ਦੀ ਮੰਗ ਅਗਲੀ ਖ਼ਬਰ ਪਿੰਡ ਬੂਹ ਹਵੇਲੀਆਂ ਦੇ ਅਕਾਲੀ ਪਰਿਵਾਰ ਨੂੰ ਵੱਡਾ ਸਦਮਾ, ਗੁਰਦੇਵ ਸਿੰਘ ਗਿੱਲ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।