09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੋਇੰਦਵਾਲ ਜੇਲ੍ਹ ’ਚੋਂ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਗੋਇੰਦਵਾਲ ਸਾਹਿਬ, 8 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 5 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੂਰਸਿੰਘ ਭਿੱਖੀਵਿੰਡ ਅਤੇ ਚਮਕੌਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਫੈਲੋਕੇ ਤਰਨ ਤਾਰਨ ਪਾਸੋਂ 2 ਟੱਚ ਮੋਬਾਈਲ ਫੋਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।

ਅਜੀਤ ਡੈਸਕ 09-08-2026
ਗੋਇੰਦਵਾਲ ਸਾਹਿਬ, 8 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 5 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੂਰਸਿੰਘ ਭਿੱਖੀਵਿੰਡ ਅਤੇ ਚਮਕੌਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਫੈਲੋਕੇ ਤਰਨ ਤਾਰਨ ਪਾਸੋਂ 2 ਟੱਚ ਮੋਬਾਈਲ ਫੋਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ 6 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਵਿਸ਼ਵਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮਜੀਠਾ ਰੋਡ ਅੰਮ੍ਰਿਤਸਰ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਈ ਭਾਗੋ ਗਰੁੱਪ ਆਫ ਕਾਲਜਿਜ ਮਾਝੇ ਅਤੇ ਮਾਲਵੇ ਦੀਆਂ ਵਿਦਿਆਰਥਣਾਂ ਦੀ ਬਣਿਆ ਪਹਿਲੀ ਪਸੰਦ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।