09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੰਤਰੀ ਸ੍ਰੀਨਿਵਾਸਲੂ ਦੀ ਮਿਹਨਤ ਸਦਕਾ ਪੰਜਾਬ ’ਚ ਭਾਜਪਾ ਦੀ ਪਕੜ ਹੋਈ ਮਜ਼ਬੂਤ—ਡਾ. ਰਤੇਸ਼ ਚੋਪੜਾ

ਭਿੱਖੀਵਿੰਡ, 8 ਅਗਸਤ (ਬੌਬੀ)—ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿਚ ਸੰਗਠਨਾਤਮਕ ਢਾਂਚਾ ਦਿਨ ਬ ਦਿਨ ਮਜ਼ਬੂਤ ਹੋ ਰਿਹਾ ਹੈ, ਜਿਸ ਦਾ ਪੂਰਾ ਸਿਹਰਾ ਮੰਤਰੀ ਸ੍ਰੀਨਿਵਾਸ਼ਲੂ ਦੀ ਦੂਰ ਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਦੀਆਂ ਬਿਹਤਰ ਸੇਵਾਵਾਂ ਸਦਕਾ ਹੀ ਭਾਜਪਾ ਨੇ ਪੰਜਾਬ ਦੇ ਰਾਜਨੀਤਿਕ ਖੇਤਰ ਵਿਚ ਆਪਣੀ ਇਕ ਵੱਖਰੀ ਅਤੇ ਮਜ਼ਬੂਤ ਪਕੜ ਬਣਾ ਲਈ ਹੈ।

ਅਜੀਤ ਡੈਸਕ 09-08-2026
ਭਿੱਖੀਵਿੰਡ, 8 ਅਗਸਤ (ਬੌਬੀ)—ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿਚ ਸੰਗਠਨਾਤਮਕ ਢਾਂਚਾ ਦਿਨ ਬ ਦਿਨ ਮਜ਼ਬੂਤ ਹੋ ਰਿਹਾ ਹੈ, ਜਿਸ ਦਾ ਪੂਰਾ ਸਿਹਰਾ ਮੰਤਰੀ ਸ੍ਰੀਨਿਵਾਸ਼ਲੂ ਦੀ ਦੂਰ ਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਦੀਆਂ ਬਿਹਤਰ ਸੇਵਾਵਾਂ ਸਦਕਾ ਹੀ ਭਾਜਪਾ ਨੇ ਪੰਜਾਬ ਦੇ ਰਾਜਨੀਤਿਕ ਖੇਤਰ ਵਿਚ ਆਪਣੀ ਇਕ ਵੱਖਰੀ ਅਤੇ ਮਜ਼ਬੂਤ ਪਕੜ ਬਣਾ ਲਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਤਰਨਤਾਰਨ ਡਾ. ਰਤੇਸ਼ ਚੋਪੜਾ ਨੇ ਕੀਤਾ । ਉਨ੍ਹਾਂ ਕਿਹਾ ਕਿ ਮੰਤਰੀ ਸ੍ਰੀਨਿਵਾਸ਼ਲੂ ਨੇ ਪੰਜਾਬ ਦੇ ਸ਼ਹਿਰੀ ਹੀ ਨਹੀਂ ਸਗੋਂ ਪੇਂਡੂ ਖੇਤਰਾਂ ਵਿਚ ਵੀ ਜ਼ਮੀਨੀ ਪੱਧਰ ’ਤੇ ਜਾ ਕੇ ਪਾਰਟੀ ਦਾ ਵੱਡਾ ਵਿਸਥਾਰ ਕੀਤਾ ਹੈ । ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਹਰ ਜ਼ਿਲ੍ਹੇ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੇਂਦਰ ਸਰਕਾਰ ਦੀਆਂ ਜਨ ਕਲਿਆਣਕਾਰੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਡਾ. ਰਤੇਸ਼ ਚੋਪੜਾ ਨੇ ਵਿਸਵਾਸ਼ ਪ੍ਰਗਟਾਇਆ ਕਿ ਮੰਤਰੀ ਦੇ ਇਸੇ ਲਗਨ ਅਤੇ ਸਹੀ ਰਣਨੀਤੀ ਦੀ ਬਦੌਲਤ ਭਾਜਪਾ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿਕਾਸ ਵਿਚ ਇਕ ਨਵਾਂ ਅਧਿਆਏ ਲਿਖੇਗੀ।
ਪਿਛਲੀ ਖ਼ਬਰ ਗੁਰੂ ਅਮਰਦਾਸ ਸੀ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਲਕੀਤ ਸਿੰਘ ਬਣੇ ਖਡੂਰ ਸਾਹਿਬ ਬਾਜ਼ਾਰ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।