09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਬੱਡੀ ’ਚ ਪੀ.ਐਮ ਸ੍ਰੀ ਸਰਾਏ ਅਮਾਨਤ ਖਾਂ ਸਕੂਲ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਝਬਾਲ, 8 ਅਗਸਤ (ਸੁਖਦੇਵ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਦੇ ਆਦੇਸ਼ਾਂ ’ਤੇ ਕੋਆਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਤਹਿਤ ਜ਼ੋਨ ਬਾਬਾ ਬੁੱਢਾ ਦੇ ਮੁਕਾਬਲੇ ਪ੍ਰਿੰਸੀਪਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਰਹਿਨੁਮਾਈ ਹੇਠ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 09-08-2026
ਝਬਾਲ, 8 ਅਗਸਤ (ਸੁਖਦੇਵ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਦੇ ਆਦੇਸ਼ਾਂ ’ਤੇ ਕੋਆਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਤਹਿਤ ਜ਼ੋਨ ਬਾਬਾ ਬੁੱਢਾ ਦੇ ਮੁਕਾਬਲੇ ਪ੍ਰਿੰਸੀਪਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਰਹਿਨੁਮਾਈ ਹੇਠ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਪੀ. ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਸਰਾਏ ਅਮਾਨਤ ਖਾਂ ਦੀ ਅੰਡਰ-14 ਲੜਕੇ ਤੇ ਲੜਕੀਆਂ ਦੋਵਾਂ ਕਬੱਡੀ ਦੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਤੇ ਅੰਡਰ-17 ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ। ਜੇਤੂ ਟੀਮਾਂ ਨੂੰ ਸਕੂਲ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਵਧਾਈ ਦਿੱਤੀ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਜਿੱਤ ਲਈ ਲਖਵਿੰਦਰ ਸਿੰਘ ਕੈਂਪਸ ਮੈਨੇਜਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ‘ਸਹੁੰ ਚੁੱਕ ਸਮਾਗਮ’ ਕਰਵਾਇਆ ਅਗਲੀ ਖ਼ਬਰ ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਹੋਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ—ਡਾ. ਸੁਪ੍ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।