ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ‘ਸਹੁੰ ਚੁੱਕ ਸਮਾਗਮ’ ਕਰਵਾਇਆ
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਦ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਵਿਚ ਅਗਵਾਈ ਦੇ ਗੁਣ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਲਈ ਇਕ ਵਿਸ਼ੇਸ਼ ‘ਸਹੁੰ ਚੁੱਕ ਸਮਾਗਮ’ ਬਹੁਤ ਹੀ ਉਤਸ਼ਾਹ ਅਤੇ ਧੂੰਮਧਾਮ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਨਵੇਂ ਚੁਣੇ ਗਏ ਵਿਦਿਆਰਥੀ ਨੁੰਮਾਇੰਦਿਆਂ ਦਾ ਰਸਮੀ ਤੌਰ ’ਤੇ ਐਲਾਨ ਕੀਤਾ ਗਿਆ, ਜਿਸ ਵਿਚ ਹੈੱਡ ਬੁਆਏ ਸੁਰਖਾਬ ਸਿੰਘ, ਹੈੱਡ ਗਰਲ ਜਸਮੀਤ ਕੌਰ, ਵਾਈਸ ਹੈੱਡ ਬੁਆਏ ਗੁਰਨੂਰ ਸਿੰਘ, ਵਾਈਸ ਹੈੱਡ ਗਰਲ ਗੁਰਸੰਗੀਤ ਕੌਰ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਲਖਵਿੰਦਰ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਰਿਵਾਇਤੀ ‘ਸੈਸ਼’ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਅਹੁਦਿਆਂ ਦਾ ਰਸਮੀ ਐਲਾਨ ਕੀਤਾ।
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਦ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਵਿਚ ਅਗਵਾਈ ਦੇ ਗੁਣ, ਜ਼ਿੰਮੇਵਾਰੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਲਈ ਇਕ ਵਿਸ਼ੇਸ਼ ‘ਸਹੁੰ ਚੁੱਕ ਸਮਾਗਮ’ ਬਹੁਤ ਹੀ ਉਤਸ਼ਾਹ ਅਤੇ ਧੂੰਮਧਾਮ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਨਵੇਂ ਚੁਣੇ ਗਏ ਵਿਦਿਆਰਥੀ ਨੁੰਮਾਇੰਦਿਆਂ ਦਾ ਰਸਮੀ ਤੌਰ ’ਤੇ ਐਲਾਨ ਕੀਤਾ ਗਿਆ, ਜਿਸ ਵਿਚ ਹੈੱਡ ਬੁਆਏ ਸੁਰਖਾਬ ਸਿੰਘ, ਹੈੱਡ ਗਰਲ ਜਸਮੀਤ ਕੌਰ, ਵਾਈਸ ਹੈੱਡ ਬੁਆਏ ਗੁਰਨੂਰ ਸਿੰਘ, ਵਾਈਸ ਹੈੱਡ ਗਰਲ ਗੁਰਸੰਗੀਤ ਕੌਰ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਲਖਵਿੰਦਰ ਕੌਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਰਿਵਾਇਤੀ ‘ਸੈਸ਼’ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਅਹੁਦਿਆਂ ਦਾ ਰਸਮੀ ਐਲਾਨ ਕੀਤਾ। ਇਸ ਦੌਰਾਨ ਪ੍ਰਿੰਸੀਪਲ ਮੈਡਮ ਦੀ ਅਗਵਾਈ ਹੇਠ ਨਵੇਂ ਚੁਣੇ ਗਏ ਹੈੱਡ ਬੁਆਏ, ਹੈੱਡ ਗਰਲ ਅਤੇ ਵਾਈਸ ਹੈੱਡਜ਼ ਨੂੰ ਆਪਣੇ ਅਹੁਦੇ ਦੀ ਮਰਿਆਦਾ, ਸਕੂਲ ਦੇ ਅਨੁਸ਼ਾਸਨ ਨੂੰ ਬਣਾਏ ਰੱਖਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣ ਦੀ ਸਹੁੰ ਚੁਕਵਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਲਖਵਿੰਦਰ ਕੌਰ ਨੇ ਨਿਯੁਕਤ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਗਵਾਈ ਕਰਨ ਦਾ ਮਤਲਬ ਸਿਰਫ਼ ਅਹੁਦਾ ਹਾਸਲ ਕਰਨਾ ਨਹੀਂ, ਸਗੋਂ ਦੂਜਿਆਂ ਲਈ ਇਕ ਚੰਗੀ ਮਿਸਾਲ ਕਾਇਮ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਰੇ ਵਿਦਿਆਰਥੀ ਆਪਣੇ ਫਰਜ਼ਾਂ ਨੂੰ ਚੰਗੀ ਤਰ੍ਹਾਂ ਸਮਝਣਗੇ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਤਾਲੀਆਂ ਨਾਲ ਨਵੇਂ ਅਹੁਦੇਦਾਰਾਂ ਦਾ ਉਤਸ਼ਾਹ ਵਧਾਇਆ।