09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਖੇਡ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹੈ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ

ਚੋਹਲਾ ਸਾਹਿਬ 8 ਅਗਸਤ (ਬਲਵਿੰਦਰ ਸਿੰਘ )–ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਬਣਾਇਆ ਗਿਆ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਅੱਜ ਸਰਕਾਰ ਦੀ ਅਣਦੇਖੀ ਕਾਰਨ ਆਪਣੀ ਪੁਰਾਣੀ ਰੌਣਕ ਗੁਆਉਂਦਾ ਜਾ ਰਿਹਾ ਹੈ। ਇਲਾਕੇ ਦੇ ਸੈਂਕੜੇ ਨੌਜਵਾਨਾਂ ਦੀਆਂ ਖੇਡ ਗਤੀਵਿਧੀਆਂ ਦਾ ਕੇਂਦਰ ਰਹੇ ਇਸ ਆਧੁਨਿਕ ਸਟੇਡੀਅਮ ਵਿੱਚ ਪਿਛਲੇ ਸਮੇਂ ਦੌਰਾਨ ਕਬੱਡੀ ਦੇ ਅੰਤਰਰਾਸ਼ਟਰੀ ਪੱਧਰ ਦੇ ਮੈਚ ਵੀ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਟੇਡੀਅਮ ਜ਼ਿਲ੍ਹੇ ਦੇ ਬਿਹਤਰ ਖੇਡ ਸਟੇਡੀਅਮਾਂ ਵਿਚ ਆਪਣਾ ਸਥਾਨ ਰੱਖਦਾ ਹੈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਸਤਵੰਤ ਕੌਰ ਅਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ। 09-08-2026
ਚੋਹਲਾ ਸਾਹਿਬ 8 ਅਗਸਤ (ਬਲਵਿੰਦਰ ਸਿੰਘ )–ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਬਣਾਇਆ ਗਿਆ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਅੱਜ ਸਰਕਾਰ ਦੀ ਅਣਦੇਖੀ ਕਾਰਨ ਆਪਣੀ ਪੁਰਾਣੀ ਰੌਣਕ ਗੁਆਉਂਦਾ ਜਾ ਰਿਹਾ ਹੈ। ਇਲਾਕੇ ਦੇ ਸੈਂਕੜੇ ਨੌਜਵਾਨਾਂ ਦੀਆਂ ਖੇਡ ਗਤੀਵਿਧੀਆਂ ਦਾ ਕੇਂਦਰ ਰਹੇ ਇਸ ਆਧੁਨਿਕ ਸਟੇਡੀਅਮ ਵਿੱਚ ਪਿਛਲੇ ਸਮੇਂ ਦੌਰਾਨ ਕਬੱਡੀ ਦੇ ਅੰਤਰਰਾਸ਼ਟਰੀ ਪੱਧਰ ਦੇ ਮੈਚ ਵੀ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਟੇਡੀਅਮ ਜ਼ਿਲ੍ਹੇ ਦੇ ਬਿਹਤਰ ਖੇਡ ਸਟੇਡੀਅਮਾਂ ਵਿਚ ਆਪਣਾ ਸਥਾਨ ਰੱਖਦਾ ਹੈ। ਪਰ ਮੌਜੂਦਾ ਸਮੇਂ ਵਿੱਚ ਸਾਂਭ-ਸੰਭਾਲ ਦੀ ਘਾਟ ਕਾਰਨ ਇਸ ਦੀ ਹਾਲਤ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਖੇਡ ਸਟੇਡੀਅਮ ਸਾਲ 2015 ਵਿਚ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਤਕਾਲੀ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਯਤਨਾਂ ਸਦਕਾ ਬਣਵਾਇਆ ਗਿਆ ਸੀ। ਇਸ ਦਾ ਮਕਸਦ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਸੀ। ਲੰਬੇ ਸਮੇਂ ਤੱਕ ਨੇੜਲੇ ਪਿੰਡਾਂ ਦੇ ਸੈਂਕੜੇ ਨੌਜਵਾਨ ਰੋਜ਼ਾਨਾ ਇੱਥੇ ਕਬੱਡੀ, ਹਾਕੀ, ਫੁੱਟਬਾਲ, ਕ੍ਰਿਕਟ, ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਖੇਡਣ ਲਈ ਪਹੁੰਚਦੇ ਰਹੇ ਹਨ।ਪਰ ਹੁਣ ਇਹ ਖੇਡ ਸਟੇਡੀਅਮ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ ਜਿੱਥੇ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨਾ ਹੋਣ ਕਰਕੇ ਇਹ ਆਪਣੀ ਖੂਬਸੂਰਤੀ ਲਗਤਾਰ ਗਵਾ ਰਿਹਾ ਹੈ । ਸਰਕਾਰ ਦੀ ਨਵੀਂ ਖੇਡ ਨੀਤੀ ਦੇ ਬਾਵਜੂਦ ਸਟੇਡੀਅਮ ਨੂੰ ਸਟਾਫ਼ ਦੀ ਉਡੀਕ ਇੱਥੇ ਇਹ ਗੱਲ ਹੋਰ ਵੀ ਗੰਭੀਰ ਬਣ ਜਾਂਦੀ ਹੈ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਪੇਂਡੂ ਖੇਤਰਾਂ ਦੇ ਖੇਡ ਸਟੇਡੀਅਮਾਂ ਵਿਚ ਖੇਡ ਨਰਸਰੀਆਂ ਸਥਾਪਿਤ ਕਰਨ ਅਤੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣ ਲਈ ਨਵੀਂ ਨੀਤੀ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡ ਨਰਸਰੀਆਂ ਅਤੇ ਸਟੇਡੀਅਮਾਂ ਲਈ ਕੋਚ, ਗਰਾਊਂਡ ਸੁਪਰਵਾਈਜ਼ਰ, ਸਫਾਈ ਸੇਵਕ ਅਤੇ ਚੌਂਕੀਦਾਰ ਆਦਿ ਸਟਾਫ਼ ਤਾਇਨਾਤ ਕਰਨ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਕੋਚ ਵੀ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਚੋਹਲਾ ਸਾਹਿਬ ਦਾ ਇਹ ਮਹੱਤਵਪੂਰਨ ਅਤੇ ਆਧੁਨਿਕ ਖੇਡ ਸਟੇਡੀਅਮ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਜ਼ਰ ਆ ਰਿਹਾ ਹੈ। ਇੱਥੇ ਨਾ ਕੋਈ ਨਿਯਮਤ ਗਰਾਊਂਡ ਸੁਪਰਵਾਈਜ਼ਰ ਹੈ, ਨਾ ਸਫਾਈ ਸੇਵਕ ਅਤੇ ਨਾ ਹੀ ਸਟੇਡੀਅਮ ਦੀ ਸੁਰੱਖਿਆ ਲਈ ਚੌਂਕੀਦਾਰ ਤਾਇਨਾਤ ਹੈ। ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣ ਲਈ ਕੋਚਾਂ ਦੀ ਵੀ ਘਾਟ ਹੈ। ਸੁਪਰਵਾਈਜ਼ਰ ਦੀ ਬਦਲੀ ਤੋਂ ਬਾਅਦ ਨਹੀਂ ਹੋਈ ਮੁੜ ਨਿਯੁਕਤੀ ਦੱਸਿਆ ਜਾਂਦਾ ਹੈ ਕਿ ਸਾਲ 2023-24 ਦੌਰਾਨ ਖੇਡ ਵਿਭਾਗ ਵਲੋਂ ਇੱਕ ਗਰਾਊਂਡ ਸੁਪਰਵਾਈਜ਼ਰ ਦੀ ਡਿਊਟੀ ਇੱਥੇ ਲਗਾਈ ਗਈ ਸੀ। ਉਸ ਸਮੇਂ ਸਟੇਡੀਅਮ ਦੀ ਸਾਂਭ-ਸੰਭਾਲ ਅਤੇ ਗਰਾਊਂਡ ਦੀ ਵਿਵਸਥਾ ਵਿਚ ਸੁਧਾਰ ਦੇਖਣ ਨੂੰ ਮਿਲਿਆ, ਪਰ ਉਕਤ ਕਰਮਚਾਰੀ ਦੀ ਬਦਲੀ ਤੋਂ ਬਾਅਦ ਇੱਥੇ ਮੁੜ ਕੋਈ ਗਰਾਊਂਡ ਸੁਪਰਵਾਈਜ਼ਰ ਤਾਇਨਾਤ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਪਿੰਡ ਦੇ ਕੁਝ ਸੂਝਵਾਨ ਨੌਜਵਾਨਾਂ ਵਲੋਂ ਆਪਣੇ ਪੱਧਰ ’ਤੇ ਕਮੇਟੀ ਬਣਾ ਕੇ ਆਪਣੇ ਖ਼ਰਚੇ ਤੇ ਸਟੇਡੀਅਮ ਦੀ ਦੇਖਭਾਲ ਕੀਤੀ ਜਾਂਦੀ ਰਹੀ, ਪਰ ਹੁਣ ਇਹ ਪ੍ਰਬੰਧ ਵੀ ਬੰਦ ਹੋਣ ਕਾਰਨ ਸਟੇਡੀਅਮ ਦੇ ਕਈ ਹਿੱਸਿਆਂ ਵਿਚ ਘਾਹ-ਫੂਸ ਅਤੇ ਜੰਗਲੀ ਬੂਟੀਆਂ ਉੱਗ ਆਈਆਂ ਹਨ। ਸਫਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਘਾਟ ਵੀ ਸਾਫ਼ ਦਿਖਾਈ ਦਿੰਦੀ ਹੈ। ਲੰਬੇ ਸਮੇਂ ਤੋਂ ਬੰਦ ਪਈਆਂ ਲਾਈਟਾਂ ਸਟੇਡੀਅਮ ਦੀ ਮੌਜੂਦਾ ਹਾਲਤ ਵਿਚ ਸਭ ਤੋਂ ਵੱਡੀ ਸਮੱਸਿਆ ਲਾਈਟਾਂ ਦੀ ਹੈ। ਸਟੇਡੀਅਮ ਵਿਚ ਖਿਡਾਰੀਆਂ ਅਤੇ ਸੈਰ ਕਰਨ ਵਾਲੇ ਲੋਕਾਂ ਦੀ ਸਹੂਲਤ ਲਈ ਵੱਡੀਆਂ ਲਾਈਟਾਂ ਲਗਾਈਆਂ ਗਈਆਂ ਸਨ, ਪਰ ਇਹ ਲੰਬੇ ਸਮੇਂ ਤੋਂ ਬੰਦ ਪਈਆਂ ਹਨ। ਜਾਣਕਾਰੀ ਅਨੁਸਾਰ ਕਈ ਥਾਵਾਂ ’ਤੇ ਲਾਈਟਾਂ ਦੀਆਂ ਤਾਰਾਂ ਚੋਰੀ ਹੋਣ ਕਾਰਨ ਵੀ ਰੌਸ਼ਨੀ ਦਾ ਪ੍ਰਬੰਧ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਸਵੇਰੇ ਸੈਰ ਕਰਨ ਵਾਲੇ ਲੋਕਾਂ ਤੋਂ ਇਲਾਵਾ ਸ਼ਾਮ ਅਤੇ ਦੇਰ ਸ਼ਾਮ ਤੱਕ ਖੇਡਣ ਵਾਲੇ ਨੌਜਵਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਿਡਾਰੀਆਂ ਦਾ ਕਹਿਣਾ ਹੈ ਕਿ ਜੇਕਰ ਲਾਈਟਾਂ ਦੀ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਮੁੜ ਚਾਲੂ ਕਰ ਦਿੱਤਾ ਜਾਵੇ ਤਾਂ ਸਟੇਡੀਅਮ ਦੀ ਵਰਤੋਂ ਦਾ ਸਮਾਂ ਵਧ ਸਕਦਾ ਹੈ ਅਤੇ ਨੌਜਵਾਨਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਸਟੇਡੀਅਮ ਵਿਚ ਕਰਮਚਾਰੀ ਜਾਂ ਚੌਂਕੀਦਾਰ ਨਾ ਹੋਣ ਕਾਰਨ ਸਰਕਾਰੀ ਸੰਪਤੀ ਦੀ ਸੁਰੱਖਿਆ ਵੀ ਸਵਾਲਾਂ ਦੇ ਘੇਰੇ ਵਿਚ ਹੈ। ਸਟੇਡੀਅਮ ਦੀਆਂ ਲੋਹੇ ਦੀਆਂ ਗ੍ਰਿੱਲਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਲਾਈਟਾਂ ਦੀਆਂ ਤਾਰਾਂ ਕੱਟ ਕੇ ਲਿਜਾਣ ਦੀਆਂ ਘਟਨਾਵਾਂ ਕਾਰਨ ਸਰਕਾਰੀ ਮਸ਼ੀਨਰੀ ਦਾ ਨੁਕਸਾਨ ਹੋ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਟੇਡੀਅਮ ਵਿਚ ਚੌਂਕੀਦਾਰ ਅਤੇ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਜਾਵੇ ਤਾਂ ਨਾ ਸਿਰਫ਼ ਸਟੇਡੀਅਮ ਦੀ ਸਾਂਭ-ਸੰਭਾਲ ਹੋਵੇਗੀ, ਸਗੋਂ ਚੋਰੀ ਅਤੇ ਭੰਨਤੋੜ ਦੀਆਂ ਘਟਨਾਵਾਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਇਲਾਕੇ ਦੇ ਖੇਡ ਪ੍ਰੇਮੀਆਂ, ਨੌਜਵਾਨਾਂ ਅਤੇ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਨੂੰ ਖੇਡ ਨਰਸਰੀ ਦੇ ਤੌਰ ’ਤੇ ਵਿਕਸਤ ਕਰਕੇ ਨਵੀਂ ਖੇਡ ਨੀਤੀ ਅਨੁਸਾਰ ਇੱਥੇ ਕੋਚ, ਗਰਾਊਂਡ ਸੁਪਰਵਾਈਜ਼ਰ, ਸਫਾਈ ਸੇਵਕ ਅਤੇ ਚੌਂਕੀਦਾਰ ਸਮੇਤ ਲੋੜੀਂਦਾ ਸਟਾਫ਼ ਤੁਰੰਤ ਤਾਇਨਾਤ ਕੀਤਾ ਜਾਵੇ।
ਪਿਛਲੀ ਖ਼ਬਰ ਗੁਰਦੁਆਰਾ ਘਾਟ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ਼ਿਵਾਲਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।