10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਆਜ਼ਾਦੀ ਦਿਵਸ ਨੂੰ ਸਮਰਪਿਤ 14 ਨੂੰ ਪੱਟੀ ’ਚ ਕੱਢੀ ਜਾਵੇਗੀ ਤਿਰੰਗਾ ਯਾਤਰਾ- ਸੰਧੂ

ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਜ਼ਾਦੀ ਦਿਵਸ ਨੂੰ ਸਮਰਪਿਤ 14 ਅਗਸਤ ਨੂੰ ਪੱਟੀ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਅਜੀਤ ਡੈਸਕ 10-08-2026
ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਜ਼ਾਦੀ ਦਿਵਸ ਨੂੰ ਸਮਰਪਿਤ 14 ਅਗਸਤ ਨੂੰ ਪੱਟੀ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸੰਧੂ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਪੱਟੀ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਤੋਂ ਸ਼ੁਰੂ ਹੋਵੇਗੀ। ਯਾਤਰਾ ਦੌਰਾਨ ਕਾਂਗਰਸੀ ਵਰਕਰ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਣਗੇ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸਮਾਪਤੀ ਸਥਾਨ ਡਾ. ਤ੍ਰੇਹਨ ਮੈਮੋਰੀਅਲ ਪਾਰਕ ਹੋਵੇਗਾ । ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਦੇਸ਼ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 14 ਅਗਸਤ ਨੂੰ ਵੱਡੀ ਗਿਣਤੀ ਵਿਚ ਤਿਰੰਗਾ ਯਾਤਰਾ ਵਿਚ ਸ਼ਾਮਿਲ ਹੋਣ ।
ਪਿਛਲੀ ਖ਼ਬਰ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਈ.ਟੀ. ਸੈੱਲ ਨਿਭਾਵੇਗਾ ਅਹਿਮ ਜ਼ਿੰਮੇਵਾਰੀ—ਰਮਨਦੀਪ ਕੌਰ, ਬਿੱਲਾ ਸੇ... ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।