10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 9 ਅਗਸਤ (ਇਕਬਾਲ ਸਿੰਘ ਸੋਢੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਰਜਵੰਤ ਕੌਰ ਮਰਹਾਣਾ ਦੀ ਅਗਵਾਈ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਇਸ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਅੰਦਰ ਕੰਮ ਕਰਦੀਆਂ ਮਿਡ- ਡੇ-ਮੀਲ ਵਰਕਰਾਂ ਨੇ ਹਿੱਸਾ ਲਿਆ ।

ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਇਕਬਾਲ ਸਿੰਘ ਸੋਢੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਰਜਵੰਤ ਕੌਰ ਮਰਹਾਣਾ ਦੀ ਅਗਵਾਈ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਇਸ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਅੰਦਰ ਕੰਮ ਕਰਦੀਆਂ ਮਿਡ- ਡੇ-ਮੀਲ ਵਰਕਰਾਂ ਨੇ ਹਿੱਸਾ ਲਿਆ ।ਮੀਟਿੰਗ ਨੂੰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ, ਪੈਨਸ਼ਨਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਨੇ ਸੰਬੋਧਨ ਕੀਤਾ । ਇਸ ਮੀਟਿੰਗ ਦੌਰਾਨ ਚੰਡੀਗੜ੍ਹ ਅੰਦਰ ਮੁਲਾਜ਼ਮਾ ਅਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਪੁਰ ਅਮਨ ਹੱਕ ਮੰਗਦੇ, ਮੁਜ਼ਾਹਰਾ ਕਰਦੇ ਕਰਮਚਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਿਸ ਨਾਲ ਬਹੁਤ ਸਾਰੇ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ, ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਮਾਰਚ ਕਰਕੇ ਪੁਤਲਾ ਫੂਕਿਆ ਗਿਆ। ਇਸ ਮੌਕੇ ਕੁਲਦੀਪ ਕੌਰ ਮੰਨਣ, ਬਲਜੀਤ ਕੌਰ, ਸਿਮਰਨਜੀਤ ਕੌਰ, ਗੁਰਜੀਤ ਕੌਰ, ਰਾਜ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਕੁਲਵੰਤ ਕੌਰ ਆਦਿ ਹਾਜ਼ਰ ਸਨ ਆਗੂਆਂ ਨੇ ਕਿਹਾ ਕਿ ਜੇ ਗੱਲਬਾਤ ਕਰਕੇ ਮੰਗਾ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖ਼ਮੀ ਅਗਲੀ ਖ਼ਬਰ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਅਤੇ ਗੱਡੀ ਖੋਹਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।