10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਕਾਰੀ ਅਣਗਹਿਲੀ ਨੇ ਪਿੰਡਾਂ ਦੀ ਸਿਹਤ ਸੇਵਾ ਨੂੰ ਲਾਇਆ ਤਾਲਾ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਰੋਸ ਪੋਸਟਰ ਅੱਜ ਕੌਮੀ ਸਿਹਤ ਮਿਸ਼ਨ ਦੇ ਮੁੱਖ ਦਫ਼ਤਰ ਅੱਗੇ ਹੋਵੇਗਾ ਵਿਸ਼ਾਲ ਧਰਨਾ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਕਮਿਊਨਿਟੀ ਸਿਹਤ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਪਿੰਡਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਦਾਅਵਾ ਕਰਦਿਆਂ ਸੀ. ਐੱਚ.

ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਕਮਿਊਨਿਟੀ ਸਿਹਤ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਪਿੰਡਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਦਾਅਵਾ ਕਰਦਿਆਂ ਸੀ.ਐੱਚ.ਓ. ਯੂਨੀਅਨ ਨੇ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਹੈ। ਪੰਜਾਬ ਭਰ ਦੇ ਆਯੂਸ਼ਮਾਨ ਆਰੋਗਿਆ ਕੇਂਦਰਾਂ ’ਤੇ ਰੋਸ ਅਤੇ ਜਾਗਰੂਕਤਾ ਪੋਸਟਰ ਲਗਾ ਕੇ ਲੋਕਾਂ ਨੂੰ ਸਰਕਾਰ ਦੀ ਕਥਿਤ ਅਣਗਹਿਲੀ ਤੋਂ ਜਾਣੂ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸੀ.ਐੱਚ.ਓ. ਯੂਨੀਅਨ ਦੀਆਂ ਜ਼ਿਲ੍ਹਾ ਪ੍ਰਧਾਨ ਜੈਸਮੀਨ ਕੌਰ ਅਤੇ ਜੁਗਰਾਜ ਕੌਰ ਕੰਗ ਨੇ ਦੱਸਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀ.ਐੱਚ.ਓ. ਦੀ ਮਰਜ਼ੀ ਨਾਲ ਨਹੀਂ, ਸਗੋਂ ਸਰਕਾਰ ਵਲੋਂ ਮੰਗਾਂ ਦਾ ਹੱਲ ਨਾ ਕਰਨ ਕਾਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 5 ਹਜ਼ਾਰ ਰੁਪਏ ਨੂੰ ਤਨਖ਼ਾਹ ਵਿਚ ਸਥਾਈ ਵਾਧੇ ਵਜੋਂ ਦੇਣ ਦੀ ਬਜਾਇ ਪ੍ਰੋਤਸਾਹਨ ਰਾਸ਼ੀ ਨਾਲ ਜੋੜ ਕੇ ਕਾਰਗੁਜ਼ਾਰੀ ਮਾਪਦੰਡਾਂ ਦੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਦਾ ਯੂਨੀਅਨ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਸਿਹਤ ਅਫ਼ਸਰਾਂ ਦਾ ਪੱਕਾ ਸੇਵਾ ਵਰਗ ਬਣਾਉਣ, ਵਫ਼ਾਦਾਰੀ ਬੋਨਸ ਦੇਣ, ਤਨਖ਼ਾਹ ਅਤੇ ਪ੍ਰੋਤਸਾਹਨ ਰਾਸ਼ੀ ਨੂੰ ਇਕਜੁੱਟ ਕਰਨ ਸਮੇਤ ਹੋਰ ਮੰਗਾਂ ਵੀ ਲੰਬਿਤ ਹਨ। ਉਨ੍ਹਾਂ ਕਿਹਾ ਕਿ ਸੀ.ਐੱਚ.ਓ. ਪਿੰਡਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਮਾਤਾ-ਬੱਚਾ ਸਿਹਤ ਸਮੇਤ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਸਿਹਤ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਸਭ ਤੋਂ ਵੱਧ ਨੁਕਸਾਨ ਪਿੰਡਾਂ ਦੇ ਲੋਕਾਂ ਨੂੰ ਹੋ ਰਿਹਾ ਹੈ। ਇਸ ਮੌਕੇ ਨੋਮਨਜੀਤ ਕੌਰ ਪ੍ਰੈਸ ਸਕੱਤਰ, ਅਮਰਜੀਤ ਕੌਰ ਬਲਾਕ ਪ੍ਰਧਾਨ ਖੇਮਕਰਨ, ਜੀਵਨਜੋਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਕੌਰ ਰਟੌਲ , ਦਵਿੰਦਰ ਕੌਰ ਬਲਾਕ ਪ੍ਰਧਾਨ ਕੈਰੋਂ, ਮਨਜਿੰਦਰ ਕੌਰ, ਨਵਜੋਤ ਕੌਰ, ਪ੍ਰਭਜੀਤ ਕੌਰ ਅਤੇ ਸੁਖਪਾਲ ਕੌਰ ਸਮੇਤ ਹੋਰ ਸੀ.ਐੱਚ.ਓ. ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਦੱਸਿਆ ਕਿ 10 ਅਗਸਤ ਨੂੰ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੀ.ਐੱਚ.ਓ. ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਨੂੰ ਤੁਰੰਤ ਗੱਲਬਾਤ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਪਿੰਦਰ ਦੌਲੋਨੰਗਲ ਭਾਜਪਾ ਦੇ ਆਈ.ਟੀ. ਵਿੰਗ ਪੰਜਾਬ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।