10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅੱਜ ਸੇਰੋਂ ਖੰਡ ਮਿੱਲ ਮੋਰਚੇ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਹੋਵੇਗਾ ਕਿਸਾਨਾਂ ਦਾ ਮਾਰਚ - ਸੰਯੁਕਤ ਕਿਸਾਨ ਮੋਰਚਾ

ਨੌਸ਼ਹਿਰਾ ਪੰਨੂੰਆਂ, 9 ਅਗਸਤ (ਦੀਪਕ ਮੈਣੀ)-ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨ ਸੈਂਟਰ ਵਲੋਂ ਦੇਸ਼ ਭਰ ਵਿਚ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਤਹਿਤ ਅੱਜ ਮਿਤੀ 10 ਅਗਸਤ ਨੂੰ ਥਾਂ-ਥਾਂ ਰੋਸ ਪ੍ਰਦਰਸ਼ਨ ਕਰਨੇ ਹਨ । ਤਰਨ ਤਾਰਨ ਜ਼ਿਲ੍ਹੇ ਦਾ ਐਕਸ਼ਨ ਸੇਰੋਂ ਖੰਡ ਮਿੱਲ ਮੋਰਚੇ ਤੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਤੱਕ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ।

ਅਜੀਤ ਡੈਸਕ 10-08-2026
ਨੌਸ਼ਹਿਰਾ ਪੰਨੂੰਆਂ, 9 ਅਗਸਤ (ਦੀਪਕ ਮੈਣੀ)-ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨ ਸੈਂਟਰ ਵਲੋਂ ਦੇਸ਼ ਭਰ ਵਿਚ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਤਹਿਤ ਅੱਜ ਮਿਤੀ 10 ਅਗਸਤ ਨੂੰ ਥਾਂ-ਥਾਂ ਰੋਸ ਪ੍ਰਦਰਸ਼ਨ ਕਰਨੇ ਹਨ । ਤਰਨ ਤਾਰਨ ਜ਼ਿਲ੍ਹੇ ਦਾ ਐਕਸ਼ਨ ਸੇਰੋਂ ਖੰਡ ਮਿੱਲ ਮੋਰਚੇ ਤੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਤੱਕ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ। ਸੇਰੋਂ ਖੰਡ ਮਿੱਲ ਮੋਰਚੇ ਦੇ 81ਵੇਂ ਦਿਨ ਇਕੱਠੇ ਕਿਸਾਨ ਮੋਰਚੇ ਦੇ ਆਗੂਆਂ ਨਛੱਤਰ ਸਿੰਘ ਪੰਨੂੰ, ਤਰਸੇਮ ਸਿੰਘ ਲੁਹਾਰ, ਬਲਦੇਵ ਸਿੰਘ ਧੂੰਦਾ, ਇੰਦਰਜੀਤ ਸਿੰਘ ਮਰਹਾਣਾ, ਜੱਸਾ ਸਿੰਘ ਕੱਦਗਿੱਲ, ਸੁਖਦੇਵ ਸਿੰਘ ਤੁੜ, ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਅੱਜ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਸਭ ਤੋਂ ਵੱਡਾ ਖਤਰਾ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਹੈ । ਇਸ ਦਾ ਮੁੱਖ ਕਾਰਨ ਕੇਂਦਰ ਦੀ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਹੈ, ਜੋ ਮਿਹਨਤਕਸ਼ ਲੋਕਾਂ ਨੂੰ ਧਰਮ ਦੇ ਨਾਂਅ ’ਤੇ ਗੁੰਮਰਾਹ ਕਰਕੇ ਉਹਨਾਂ ਨੂੰ ਆਪਣੇ ਹੱਕਾਂ ਤੋਂ ਵਾਂਝਿਆਂ ਕਰ ਰਹੀ ਹੈ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਕਾਨੂੰਨ ਬਣਾ ਰਹੀ ਹੈ। ਜੇਕਰ ਅਮਰੀਕਾ ਸਾਮਰਾਜ ਨਾਲ ਮੁਕਤ ਵਪਾਰ ਸਮਝੌਤਾ ਨੇਪਰੇ ਚਾੜ੍ਹਿਆ ਗਿਆ ਤਾਂ ਭਾਰਤ ਦੀ ਖੇਤੀ ਅਤੇ ਖੇਤੀਬਾੜੀ ਨਾਲ ਸੰਬੰਧਿਤ ਸਹਾਇਕ ਧੰਦੇ ਜਿਵੇਂ ਡੇਅਰੀ, ਮੱਛੀ, ਬਾਗਬਾਨੀ ਆਦਿ ਸਭ ਤਬਾਹ ਹੋਣਗੇ । ਇਸ ਮੌਕੇ ਪ੍ਰਿੰਸੀਪਲ ਦਲਬੀਰ ਸਿੰਘ ਦਿਓਲ, ਜਸਬੀਰ ਸਿੰਘ ਨਿੱਜਰਪੁਰਾ, ਗੁਰਦਿਆਲ ਸਿੰਘ ਵਰਨਾਲਾ, ਸੁਖਬਾਜ ਸਿੰਘ ਸਿੱਧੂ, ਰਾਜ ਗੋਬਿੰਦ ਸਿੰਘ, ਨਿਰੰਜਣ ਸਿੰਘ, ਬਲਕਾਰ ਸਿੰਘ ਕੋਟ ਮੁਹੰਮਦ, ਨਿਸ਼ਾਨ ਸਿੰਘ, ਸਰਦਾਰਾ ਸਿੰਘ ਸਖੀਰਾ, ਤਰਸੇਮ ਸਿੰਘ ਲੱਖਣਾ, ਰਤਨ ਸਿੰਘ ਢੰਡ, ਅਮਰੀਕ ਸਿੰਘ ਸੇਰੋਂ, ਕਸ਼ਮੀਰ ਸਿੰਘ ਸੇਰੋਂ, ਬਲਦੇਵ ਸਿੰਘ ਸੇਰੋਂ ਸਮੇਤ ਕਈ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਵਲੋਂ ਕਰਾਟੇ ਮੁਕਾਬਲਿਆਂ ’ਚ ਅੱਵਲ ਖਿਡਾਰਨ ਦਾ ਸਨਮਾਨ ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।