11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੁੱਟਮਾਰ ਕਰਕੇ ਵਿਅਕਤੀਆਂ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਥਾਣਾ ਸਰਹਾਲੀ ਵਿਖੇ ਸਿਮਰਨਜੀਤ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਚੌਧਰੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ।

ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਥਾਣਾ ਸਰਹਾਲੀ ਵਿਖੇ ਸਿਮਰਨਜੀਤ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਚੌਧਰੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ । 4 ਅਗਸਤ ਨੂੰ ਉਹ ਆਪਣੇ ਘਰ ਵਿੱਚ ਮੌਜੂਦ ਸੀ ਅਤੇ ਉਸਦਾ ਦੋਸਤ ਸੁਖਬੀਰ ਸਿੰਘ ਸੁੱਖ ਪੁੱਤਰ ਜਗਤਾਰ ਸਿੰਘ ਵਾਸੀ ਸੁਰਸਿੰਘ ਜੋ ਉਸਨੂੰ ਘਰ ਮਿਲਣ ਵਾਸਤੇ ਆਇਆ ਸੀ ਅਤੇ ਨੌਸ਼ਹਿਰਾ ਪੰਨੂਆਂ ਵਿਚ ਐਕਸਾਈਜ ਦਫਤਰ ’ਚ ਕੰਮ ਕਰਦਾ ਹੈ। ਉਸ ਦੀ ਮਾਤਾ ਘਰ ਵੀ ਵਿਚ ਮੌਜੂਦ ਸੀ ਤਾਂ ਉਸ ਸਮੇਂ ਅਜੇ ਸਿੰਘ ਪੁੱਤਰ ਸਾਬੂ ਸਿੰਘ ਹਲਵਾਈ, ਨਿਸ਼ਾ ਸਿੰਘ ਪੁੱਤਰ ਸਾਬੂ ਸਿੰਘ ਹਲਵਾਈ, ਬੰਟੀ ਵਾਸੀਅਨ ਚੌਧਰੀਵਾਲਾ ਤੋਂ ਇਲਾਵਾ 3 ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਹੱਥਾਂ ਵਿਚ ਹਥਿਆਰ ਫੜੇ ਹੋਏ ਸਨ ਨੇ ਉਸ ਨਾਲ, ਉਸਦੇ ਦੋਸਤ ਅਤੇ ਮਾਤਾ ਨਾਲ ਕੁੱਟਮਾਰ ਕੀਤੀ ਅਤੇ ਸੱਟਾਂ ਮਾਰ ਦਿੱਤੀਆਂ ਅਤੇ ਜਾਂਦੇ ਸਮੇਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਖੇਮਕਰਨ ਸ਼ਹਿਰ ਦਾ ਦੌਰਾ ਕਰਕੇ ਬਾਜ਼ਾਰ ’ਚ ਦੁਕਾਨਦਾਰਾਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।