11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਲੋਂ ਦਸਤਾਰ ਮੁਕਾਬਲੇ ਕਰਵਾਏ

ਤਰਨ ਤਾਰਨ, 10 ਅਗਸਤ (ਇਕਬਾਲ ਸਿੰਘ ਸੋਢੀ)—ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਤਰਨ ਤਰਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਦੀ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ’ ਚ ਡਾ.

ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਇਕਬਾਲ ਸਿੰਘ ਸੋਢੀ)—ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਤਰਨ ਤਰਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਦੀ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ’ ਚ ਡਾ. ਤਰਸੇਮ ਸਿੰਘ ਮਾਹਲਾ ਸਾਬਕਾ ਚੇਅਰਮੈਨ ਭਲਾਈ ਬੋਰਡ ਪੰਜਾਬ, ਨਵਰੂਪ ਸਿੰਘ ਡਾਲੇਕੇ, ਜਥੇਦਾਰ ਬਾਬਾ ਜਸਵੀਰ ਸਿੰਘ, ਜਥੇਦਾਰ ਬਾਬਾ ਕਾਬਲ ਸਿੰਘ, ਭਾਈ ਨਸੇਵਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵੱਖ-ਵੱਖ ਵਰਗਾਂ ’ਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਬਹੁਤ ਹੀ ਉਤਸ਼ਾਹਪੂਰਕ ਦਸਤਾਰ ਮੁਕਾਬਲਿਆਂ ’ਚ ਭਾਗ ਲਿਆ। ਜੇਤੂ ਬੱਚਿਆਂ ਨੂੰ ਸ਼ੀਲਡਾਂ ਦੇ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ, ਮੀਤ ਪ੍ਰਧਾਨ ਬਾਬਾ ਮੰਗਤ ਸਿੰਘ, ਚੇਅਰਮੈਨ ਡਾਕਟਰ ਮਨਜਿੰਦਰ ਸਿੰਘ ਗਿੱਲ, ਬੀਬੀ ਸੁਖਵਿੰਦਰ ਕੌਰ, ਕੈਸ਼ੀਅਰ ਬੀਬੀ ਹਰਪ੍ਰੀਤ ਕੌਰ, ਬੀਬੀ ਸਤਿੰਦਰ ਕੌਰ, ਮੈਂਬਰ ਹਰਪ੍ਰੀਤ ਕੌਰ, ਜਨਰਲ ਸਕੱਤਰ ਤਰਸੇਮ ਸਿੰਘ ਢੋਟੀਆਂ, ਮੁੱਖ ਸਲਾਹਕਾਰ ਡਾਕਟਰ ਰਣਬੀਰ ਸਿੰਘ ਢਿੱਲੋ, ਕੈਪਟਨ ਹੀਰਾ ਸਿੰਘ, ਜਸਵੰਤ ਸਿੰਘ ਗੁਲਾਲੀਪੁਰ, ਲਖਵਿੰਦਰ ਸਿੰਘ, ਸੈਕਟਰੀ ਰਵਿੰਦਰ ਸਿੰਘ, ਕਥਾ ਵਾਚਕ ਭਾਈ ਲਖਮੀਰ ਸਿੰਘ, ਸੁਖਵੰਤ ਸਿੰਘ, ਸਰਦਾਰਾ ਸਿੰਘ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਪ੍ਰਧਾਨ ਬਾਬਾ ਸੁਖਚੈਨ ਸਿੰਘ, ਬਾਬਾ ਟਹਿਲ ਸਿੰਘ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ, ਵੈਦ ਬਾਬਾ ਅਮਰ ਸਿੰਘ, ਜਗਜੀਤ ਸਿੰਘ, ਸੁਖਵੰਤ ਸਿੰਘ, ਸੁਮੀਤ ਕੁਮਾਰ ਸੰਧੀ, ਜਗਜੀਤ ਸਿੰਘ ਆਦਿ ਮੈਂਬਰਾਂ ਤੇ ਪਤਵੰਤੇ ਸ਼ਾਮਿਲ ਹੋਏ। ਸੇਵਾ ਸੁਸਾਇਟੀ ਵਲੋਂ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਔਰਤ ਨੂੰ ਥਾਣੇ ’ਚ ਗ਼ੈਰ-ਕਾਨੂੰਨੀ ਹਿਰਾਸਤ ’ਚ ਰੱਖਣ ਦੇ ਮਾਮਲੇ ’ਚ ਐਸ.ਐਚ.ਓ. ਸਮੇਤ ਤਿੰਨ ਪੁਲਿਸ ਅਧਿਕਾਰੀ ਮੁਅੱਤਲ ਹਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।