ਬੱਚਿਆਂ ਨੂੰ ਮੋਬਾਈਲ ਫੋਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਵਧੀਆ ਉਪਾਅ- ਪ੍ਰਿੰਸੀਪਲ ਜਗਰੂਪ ਕੌਰ
ਝਬਾਲ, 10 ਅਗਸਤ (ਸੁਖਦੇਵ ਸਿੰਘ)-ਖੇਡਾਂ ਨਾ ਸਿਰਫ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨੁੱਖ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ । ਜਿਹੜੇ ਵਿਅਕਤੀ ਨਿਯਮਿਤ ਤੌਰ ’ਤੇ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਦੀ ਸਰੀਰਕ ਸਮਰੱਥਾ, ਰੋਗ ਪ੍ਰਤੀਰੋਧਕ ਸ਼ਕਤੀ ਅਤੇ ਮਾਨਸਿਕ ਸੰਤੁਲਨ ਆਮ ਵਿਅਕਤੀਆਂ ਨਾਲੋਂ ਕਿਤੇ ਬਿਹਤਰ ਹੁੰਦਾ ਹੈ।
ਝਬਾਲ, 10 ਅਗਸਤ (ਸੁਖਦੇਵ ਸਿੰਘ)-ਖੇਡਾਂ ਨਾ ਸਿਰਫ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨੁੱਖ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ । ਜਿਹੜੇ ਵਿਅਕਤੀ ਨਿਯਮਿਤ ਤੌਰ ’ਤੇ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਦੀ ਸਰੀਰਕ ਸਮਰੱਥਾ, ਰੋਗ ਪ੍ਰਤੀਰੋਧਕ ਸ਼ਕਤੀ ਅਤੇ ਮਾਨਸਿਕ ਸੰਤੁਲਨ ਆਮ ਵਿਅਕਤੀਆਂ ਨਾਲੋਂ ਕਿਤੇ ਬਿਹਤਰ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਪ੍ਰਿੰਸੀਪਲ ਜਗਰੂਪ ਕੌਰ ਨੇ ਖ਼ਾਲਸਾ ਸਕੂਲ ਵਿਖੇ ਕਰਵਾਏ ਗਏ ਸੱਤ ਰੋਜ਼ਾ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਆਪਸੀ ਭਾਈਚਾਰਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਹਾਰ-ਜਿੱਤ ਨੂੰ ਬਰਾਬਰ ਸਮਝਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੋਬਾਈਲ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਸਭ ਤੋਂ ਵਧੀਆ ਉਪਾਅ ਹੈ। ਉਨ੍ਹਾਂ ਨੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਆਕਰਸ਼ਿਤ ਹੋਣ ਲਈ ਕਿਹਾ।