12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਜਗਤਪੁਰ ਨਸ਼ੇ ਦਾ ਹੱਬ ਬਣਿਆ ਲੋਕਾਂ ਨਸ਼ੇੜੀਆਂ ਨੂੰ ਕਾਬੂ ਕਰਕੇ ਪੁੜੀਆਂ ਕੀਤੀਆਂ ਬਰਾਮਦ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਫੇਲ੍ਹ, ਨਸ਼ਾ ਘਟਣ ਦੀ ਬਜਾਏ ਹੋਇਆ ਦੁੱਗਣਾ

ਝਬਾਲ, 11 ਅਗਸਤ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰ ਵਿਖੇ ਨਸ਼ੇ ਨੂੰ ਲੈ ਕੇ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਵਲੋਂ ਫੜੇ ਗਏ ਕੁਝ ਨਸ਼ੇੜੀਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਉਨ੍ਹਾਂ ਵਲੋਂ ਕੀਤੇ ਗਏ ਵੱਡੇ ਖੁਲਾਸਿਆਂ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ ।

ਲੋਕਾਂ ਵਲੋਂ ਨਸ਼ੇ ਦੀਆਂ ਪੁੜੀਆਂ ਸਮੇਤ ਕਾਬੂ ਕੀਤੇ ਨਸ਼ੇੜੀ। ਤਸਵੀਰਾਂ: ਸੁਖਦੇਵ ਸਿੰਘ 12-08-2026
ਝਬਾਲ, 11 ਅਗਸਤ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰ ਵਿਖੇ ਨਸ਼ੇ ਨੂੰ ਲੈ ਕੇ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਵਲੋਂ ਫੜੇ ਗਏ ਕੁਝ ਨਸ਼ੇੜੀਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਉਨ੍ਹਾਂ ਵਲੋਂ ਕੀਤੇ ਗਏ ਵੱਡੇ ਖੁਲਾਸਿਆਂ ਨੇ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੰਡ ਦੇ ਕੁਝ ਲੋਕਾਂ ਨੇ ਸ਼ੱਕ ਦੇ ਆਧਾਰ ’ਤੇ ਕੁਝ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਨਸ਼ੇ ਦੀਆਂ ਪੁੜੀਆਂ ਬਰਾਮਦ ਹੋਈਆਂ । ਲੋਕਾਂ ਨੇ ਉਨ੍ਹਾਂ ਦੀ ਵੀਡੀਓ ਬਣਾ ਕੇ ਪੁੱਛਗਿੱਛ ਕੀਤੀ। ਇਸ ਦੌਰਾਨ ਫੜੇ ਗਏ ਨਸ਼ੇੜੀਆਂ ਨੇ ਖੁਲਾਸਾ ਕਰਦਿਆਂ ਕਿਹਾ ਕਿ ਵੱਡੀ ਗਿਣਤੀ ’ਚ ਨਸ਼ੇੜੀ ਪਿੰਡ ਜਗਤਪੁਰਾ ਵਿਖੇ ਨਸ਼ਾ ਲੈਣ ਲਈ ਆਉਂਦੇ ਹਨ । ਵਾਇਰਲ ਵੀਡੀਓ ਵਿਚ ਨਸ਼ੇੜੀਆਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ । ਨਸ਼ਾ ਘਟਣ ਦੀ ਬਜਾਇ ਪਹਿਲਾਂ ਨਾਲੋਂ ਕਈ ਗੁਣਾ ਵੱਧ ਵਿਕ ਰਿਹਾ ਹੈ। ਨਸ਼ੇੜੀਆਂ ਨੇ ਵੀਡੀਓ ਵਿਚ ਕਿਹਾ ਕਿ ਜੇਕਰ ਨਸ਼ਾ ਵਿਕਣਾ ਬੰਦ ਹੋ ਜਾਵੇ ਤਾਂ ਅਸੀਂ ਵੀ ਨਸ਼ਾ ਛੱਡਣ ਲਈ ਤਿਆਰ ਹਾਂ, ਪਰ ਨਸ਼ਾ ਹਰ ਥਾਂ ਸ਼ਰੇਆਮ ਮਿਲ ਰਿਹਾ ਹੈ । ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਦੀ ਮਿਲੀਭੁਗਤ ਨਾਲ ਹੀ ਪਿੰਡਾਂ ਵਿਚ ਨਸ਼ਾ ਵਿਕ ਰਿਹਾ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਪਿੰਡ ਜਗਤਪੁਰ ਹੁਣ ਨਸ਼ੇ ਦੀ ਹੱਬ ਵਜੋਂ ਵਿਕਸਿਤ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਨੌਜਵਾਨ ਤਬਾਹੀ ਦੇ ਰਾਹ ’ਤੇ ਜਾ ਰਹੇ ਹਨ । ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਵਾਇਰਲ ਵੀਡੀਓ ਵਿਚ ਸਾਹਮਣੇ ਆਏ ਤੱਥਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਸੰਬੰਧੀ ਜਦੋਂ ਡੀ.ਐਸ.ਪੀ. ਸੁਖਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਵਾਇਰਲ ਵੀਡੀਓ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਿੰਡ ਜਗਤਪੁਰ ਵਿਖੇ ਵਿਕ ਰਹੇ ਨਸ਼ੇ ਬਾਰੇ ਉਨ੍ਹਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲੀਆ ਹਨ, ਜਿਸ ਦੇ ਅਧਾਰ ’ਤੇ ਪੁਲਿਸ ਨੇ ਛਾਪਾਮਾਰੀ ਕਰਕੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ ਹੈ ਅਤੇ ਜਲਦੀ ਹੀ ਰਹਿੰਦੇ ਤਸਕਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਤਰਨ ਤਾਰਨ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਲਹਿਰਾਉਣਗੇ ਰਾਸ਼ਟਰੀ ਝੰਡਾ ਅਗਲੀ ਖ਼ਬਰ ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਡੈਮਜ਼ ਮੁਲਾਜ਼ਮਾਂ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।