12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ- ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 11 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ’ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.

ਅਜੀਤ ਡੈਸਕ 12-08-2026
ਤਰਨ ਤਾਰਨ, 11 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾ ’ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਰੋਡ ਗੰਦਾ ਨਾਲ ਪੁੱਲ ਤਰਨ ਤਾਰਨ ਤੋਂ ਲਵਪ੍ਰੀਤ ਸਿੰਘ ਉਰਫ ਬੱਬਾ ਪੁੱਤਰ ਦਿਲਬਾਗ ਸਿੰਘ ਵਾਸੀ ਮੁਰਾਦਪੁਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ . ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਭਰੋਵਾਲ ਤੋਂ ਸਾਜਨਪ੍ਰੀਤ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਵੇਈਪੂਈ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਵਲੋਂ ਛਾਪੇਮਾਰੀ ਦੌਰਾਨ ਸਮਸ਼ਾਨਘਾਟ ਕੱਚਾ ਪੱਕਾ ਤੋਂ ਵਿਜੇ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀਅਨ ਕੁੱਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭੱਠਲ ਭਾਈਕੇ ਦੇ ਘਰ ਛਾਪੇਮਾਰੀ ਦੌਰਾਨ ਇਥੋਂ 11250 ਮਿਲੀਲੀਟਰ ਨਾਜਾਇੜ ਸ਼ਰਾਬ ਅਤੇ 40 ਕਿਲੋ ਲਾਹਣ ਸਮੇਤ ਚਾਲੂ ਭੱਠੀ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਘਰ ਵਿਚ ਮੌਜੂਦ ਨਹੀਂ ਮਿਲਿਆ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰ ਲਿਆ ਹੈ ।
ਪਿਛਲੀ ਖ਼ਬਰ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਦਾ ਭੁਗਤਾਨ ਤੁਰੰਤ ਕਰਨ- ਐਸ.ਡੀ.ਓ. ਹਰਜੀਤ ਸਿੰਘ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।