12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਦਸਮੇਸ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ

ਹਰੀਕੇ ਪੱਤਣ, 11 ਅਗਸਤ (ਸੰਜੀਵ ਕੁੰਦਰਾ)-ਦਸਮੇਸ਼ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ।

ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸੋਹਲ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਨਾਲ ਖੜੇ ਪ੍ਰਿੰਸੀਪਲ ਸਿਮਰਨਜੀਤ ਸਿੰਘ ਅਤੇ ਹੋਰ ਸਕੂਲ ਸਟਾਫ਼। ਤਸਵੀਰ: ਗੱਗੋਬੂਹਾ 12-08-2026
ਹਰੀਕੇ ਪੱਤਣ, 11 ਅਗਸਤ (ਸੰਜੀਵ ਕੁੰਦਰਾ)-ਦਸਮੇਸ਼ ਪਬਲਿਕ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਰਿਵਾਇਤੀ ਪੰਜਾਬੀ ਪਹਿਰਾਵੇ ਵਿਚ ਗਿੱਧਾ, ਬੋਲੀਆਂ ਅਤੇ ਲੋਕ ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਲੋਕ-ਵਿਰਸੇ ਅਤੇ ਪੁਰਾਤਨ ਰਿਵਾਇਤਾਂ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਪ੍ਰਿੰਸੀਪਲ ਸ੍ਰੀਮਤੀ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਸਮਾਗਮ ਦੇ ਸੁਚੱਜੇ ਪ੍ਰਬੰਧ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ । ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗਿੱਧੇ, ਬੋਲੀਆਂ ਅਤੇ ਵੱਖ-ਵੱਖ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ।
ਪਿਛਲੀ ਖ਼ਬਰ ਵਿਧਾਨ ਸਭਾ ’ਚ ਬਿੱਲ ਤਾਂ ਪਾਸ ਹੋਏ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਰਕਾਰ ਕਿਉਂ ਰਹੀ ਖਾਮੋਸ਼-ਭਰੋਵਾਲ ਅਗਲੀ ਖ਼ਬਰ ਵਰਮੀ ਕੰਪੋਸਟ ਨਾਲ ਮਿੱਟੀ ਦੀ ਸਿਹਤ ਸੁਧਾਰਨ ਦੇ ਨਾਲ ਖੇਤੀ ਲਾਗਤ ਵੀ ਘਟਾਈ ਜਾ ਸਕਦੀ ਹੈ – ਡਾ. ਭੁਪਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।