12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਭਰਾ ਵਿਖੇ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸੁਰਜੀਤ ਸਿੰਘ ਬੱਬੀ ਤੇ ਕੁਲਦੀਪ ਸਿੰਘ ਸ਼ਾਹ ਵਲੋਂ ਧੰਨਵਾਦ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸਭਰਾ ਵਿਖੇ ਅਕਾਲੀ ਦਲ (ਬ) ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਸਾਬਕਾ ਸਰਪੰਚ ਸੁਰਜੀਤ ਸਿੰਘ ਬੱਬੀ ਸ਼ਾਹ ਅਤੇ ਕੁਲਦੀਪ ਸਿੰਘ ਸ਼ਾਹ ਨੇ ਉਨ੍ਹਾਂ ਦੇ ਸੱਦੇ ’ਤੇ ਕਾਂਗਰਸ ਵਿਚ ਸ਼ਾਮਿਲ ਹੋਏ ਸੈਂਕੜੇ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੁਰਜੀਤ ਸਿੰਘ ਬੱਬੀ ਸ਼ਾਹ ਅਤੇ ਕੁਲਦੀਪ ਸਿੰਘ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਅਕਾਲੀ ਦਲ ਨਾਲ ਰਾਜਨੀਤਿਕ ਖੇਤਰ ਵਿਚ ਕੰਮ ਕੀਤਾ ਹੈ, ਪਰ ਹੁਣ ਉਹ ਕਾਂਗਰਸ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ।

ਅਜੀਤ ਡੈਸਕ 12-08-2026
ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸਭਰਾ ਵਿਖੇ ਅਕਾਲੀ ਦਲ (ਬ) ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਸਾਬਕਾ ਸਰਪੰਚ ਸੁਰਜੀਤ ਸਿੰਘ ਬੱਬੀ ਸ਼ਾਹ ਅਤੇ ਕੁਲਦੀਪ ਸਿੰਘ ਸ਼ਾਹ ਨੇ ਉਨ੍ਹਾਂ ਦੇ ਸੱਦੇ ’ਤੇ ਕਾਂਗਰਸ ਵਿਚ ਸ਼ਾਮਿਲ ਹੋਏ ਸੈਂਕੜੇ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੁਰਜੀਤ ਸਿੰਘ ਬੱਬੀ ਸ਼ਾਹ ਅਤੇ ਕੁਲਦੀਪ ਸਿੰਘ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਅਕਾਲੀ ਦਲ ਨਾਲ ਰਾਜਨੀਤਿਕ ਖੇਤਰ ਵਿਚ ਕੰਮ ਕੀਤਾ ਹੈ, ਪਰ ਹੁਣ ਉਹ ਕਾਂਗਰਸ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਪਰਿਵਾਰਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣਾ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਮੇਸ਼ਾਂ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਹ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਇਕ ਸੱਦੇ ’ਤੇ ਆਪਣਾ ਸਿਆਸੀ ਫੈਸਲਾ ਬਦਲ ਕੇ ਕਾਂਗਰਸ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ, ਜਿਸ ਲਈ ਉਹ ਸਦਾ ਉਨ੍ਹਾਂ ਦੇ ਧੰਨਵਾਦੀ ਰਹਿਣਗੇ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ‘ਫੇਸ ਮਸਾਜ਼’ ਵਾਲੇ ਵੀਡੀਓ ਸੰਬੰਧੀ ਐਫ.ਆਈ.ਆਰ. ’ਤੇ ਹਾਈ ਕੋਰਟ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਹਲਫ਼... ਅਗਲੀ ਖ਼ਬਰ ਗੁ. ਗੁਰੂ ਨਾਨਕ ਪੜਾਓ ਵਿਖੇ ਚੁਪਹਿਰਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।