14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ

ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂਆਂ ਕਿਹਾ ਕਿ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਘਟਨਾ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਪਰਿਵਾਰ ਸਮੇਤ ਦਰਸ਼ਨਾਂ ਲਈ ਸੰਗਤ ਦੇ ਰੂਪ ਵਿਚ ਗਏ ਹੋਏ ਸਨ ਤੇ ਉਸ ਸਥਾਨ ਤੇ ਇਹੋ ਜਿਹੀ ਘਨੌਣੀ ਹਰਕਤ ਕਰਨ ਵਾਲੇ ਨੂੰ ਸ਼ਰਾਰਤੀ ਅਨਸਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਅਜੀਤ ਡੈਸਕ 14-08-2026
ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂਆਂ ਕਿਹਾ ਕਿ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਘਟਨਾ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਪਰਿਵਾਰ ਸਮੇਤ ਦਰਸ਼ਨਾਂ ਲਈ ਸੰਗਤ ਦੇ ਰੂਪ ਵਿਚ ਗਏ ਹੋਏ ਸਨ ਤੇ ਉਸ ਸਥਾਨ ਤੇ ਇਹੋ ਜਿਹੀ ਘਨੌਣੀ ਹਰਕਤ ਕਰਨ ਵਾਲੇ ਨੂੰ ਸ਼ਰਾਰਤੀ ਅਨਸਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਜਿੱਥੇ ਤਖ਼ਤ ਸਾਹਿਬ ਜੀ ਦੀ ਮਾਣ ਮਰਿਯਾਦਾ ਨੂੰ ਠੇਸ ਪੁੱਜੀ ਹੈ, ਉੱਥੇ ਹੀ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂ ਵਿੰਡ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਫ਼ਕੀਰ ਸਿੰਘ ਪੰਨੂ ਭਲਾਈਪੁਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਖ਼ਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਕਾਂਗਰਸੀ ਆਗੂਆਂ ਦਾ ਮੂੰਹਤੋੜ ਜਵਾਬ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲਾ ਨਿੰਦਾਯੋਗ ਕਾਰਵਾਈ–ਪੰਮਾ ਗੱਗੋਬੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।