14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੈਸ਼ਨਲ ਪੱਧਰ ਖੇਡਾਂ ਲਈ ਚੁਣਿਆ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤਾਪ ਵਰਲਡ ਸਕੂਲ ਪਠਾਣਕੋਟ ਵਿਖੇ ਆਯੋਜਿਤ ਹੋਈਆਂ ਸੀ.

ਨੈਸ਼ਨਲ ਪੱਧਰ ਖੇਡਾਂ ਵਿਚ ਚੁਣਨ ਲਈ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਟਾਫ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ–ਅਟਵਾਲ 14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤਾਪ ਵਰਲਡ ਸਕੂਲ ਪਠਾਣਕੋਟ ਵਿਖੇ ਆਯੋਜਿਤ ਹੋਈਆਂ ਸੀ.ਬੀ.ਐੱਸ.ਈ.ਕਲੱਸਟਰ ਖੇਡਾਂ ਦੌਰਾਨ ਸਿਮਰਪ੍ਰੀਤ ਸਿੰਘ ਨੇ ਅੰਡਰ-19 ਜੈਵਲਿਨ ਥਰੋਅ (ਨੇਜ਼ਾ ਬਾਜ਼ੀ) ਮੁਕਾਬਲੇ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਹੁਣ ਇਸ ਹੋਣਹਾਰ ਖਿਡਾਰੀ ਦੀ ਚੋਣ ਨੈਸ਼ਨਲ ਲੈਵਲ (ਰਾਸ਼ਟਰੀ ਪੱਧਰ) ਦੇ ਮੁਕਾਬਲਿਆਂ ਲਈ ਹੋ ਗਈ ਹੈ। ਵਿਦਿਆਰਥੀ ਸਿਮਰਪ੍ਰੀਤ ਸਿੰਘ ਜੋ ਕਿ ਜਰਨੈਲ ਸਿੰਘ ਦਾ ਸਪੁੱਤਰ ਹੈ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਖੇਡ ਮੈਦਾਨ ਵਿਚ ਵਿਰੋਧੀਆਂ ਨੂੰ ਕਰੜੀ ਟੱਕਰ ਦਿੱਤੀ। ਉਸਦੀ ਇਸ ਵੱਡੀ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰ ਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲਮਨੀਸ਼ਾ ਸੂਦ ਨੇ ਸਾਂਝੇ ਤੌਰ ’ਤੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਸਿਮਰਪ੍ਰੀਤ ਸਿੰਘ ਨੈਸ਼ਨਲ ਪੱਧਰ ’ਤੇ ਵੀ ਮੈਡਲ ਜਿੱਤ ਕੇ ਸੰਸਥਾ ਦਾ ਨਾਮ ਪੂਰੇ ਦੇਸ਼ ਵਿੱਚ ਰੌਸ਼ਨ ਕਰੇਗਾ। ਉਨ੍ਹਾਂ ਨੇ ਵਿਦਿਆਰਥੀ ਨੂੰ ਅਗਲੇ ਮੁਕਾਬਲਿਆਂ ਦੀ ਬਿਹਤਰੀਨ ਤਿਆਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਵਿਦਿਆਰਥੀ ਦੇ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਅਨੂਦੀਪ ਕੌਰ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਖਿਡਾਰੀ ਨੇ ਇਹ ਮੁਕਾਮ ਹਾਸਲ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸੀ.ਐਮ. ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ-ਗੁਰਵਿੰਦਰ ਸਿੰਘ ਬਹਿੜਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।