ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)–80ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਵੇਗਾ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪ
ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦੇ ਵੱਖ-ਵੱਖ ਦ੍ਰਿਸ਼।
14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)–80ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਵੇਗਾ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ 15 ਅਗਸਤ ਨੂੰ ਸਵੇਰੇ 9 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਕੀਤੀ ਗਈ, ਜਿਸਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ (ਜਾ) ਡਾ. ਆਦਿੱਤਿਆ ਸ਼ਰਮਾ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ, ਐੱਸ . ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ ਅਤੇ ਐਸ.ਪੀ ਸੁਖਨਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ ਪ੍ਰਵੇਸ਼ ਚੋਪੜਾ ਦੀ ਅਗਵਾਈ ਵਿਚ ਪੰਜਾਬ ਪੁਲਿਸ (ਪੁਰਸ਼), ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਂਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਾ) ਡਾ. ਆਦਿੱਤਿਆ ਸ਼ਰਮਾ ਨੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ। ਇਸ ਮੌਕੇ ਡੀ.ਐੱਸ.ਪੀ ਜਸਪਾਲ ਸਿੰਘ, ਡੀ.ਐੱਸ.ਪੀ ਸੁਖਬੀਰ ਸਿੰਘ, ਤਹਿਸੀਲਦਾਰ ਅਰਚਨਾ, ਤਹਿਸੀਲਦਾਰ ਰਤਨਜੀਤ ਖੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ, ਡੀ.ਐੱਫ.ਐੱਸ.ਸੀ ਹਰਵੀਨ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਪਾਲ ਕੌਰ ਅਤੇ ਲੈਕਚਰਾਰ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।