14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹੋਏ ਹਮਲੇ ਦੀ ਸੰਧੂ ਤੇ ਭਰੋਵਾਲ ਵਲੋਂ ਨਿੰਦਾ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)–ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ’ਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ਬਖਸ਼ਿੰਦਤਾ ਦੇ ਸੋਮੇ ਹਨ ਅਜਿਹੇ ਸਥਾਨਾਂ ਉਪਰ ਕਿਸੇ ’ਤੇ ਵੀ ਹਮਲਾ ਸਿੱਖੀ ਪਰੰਪਰਾਵਾਂ ਦਾ ਘਾਣ ਹੈ। ਭਰੋਵਾਲ ਨੇ ਕਿਹਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇਸ ਮਾਮਲੇ ਵਿਚ ਆਪਣਾ ਕੰਮ ਕਰ ਰਹੇ ਹਨ।

ਗੱਲਬਾਤ ਕਰਦੇ ਹੋਏ ਹਰਜੀਤ ਸਿੰਘ ਸੰਧੂ, ਰਮਨਦੀਪ ਸਿੰਘ ਭਰੋਵਾਲ ਅਤੇ ਹੋਰ ਆਗੂ। ਤਸਵੀਰ–ਲਵਲੀ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)–ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ’ਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ਬਖਸ਼ਿੰਦਤਾ ਦੇ ਸੋਮੇ ਹਨ ਅਜਿਹੇ ਸਥਾਨਾਂ ਉਪਰ ਕਿਸੇ ’ਤੇ ਵੀ ਹਮਲਾ ਸਿੱਖੀ ਪਰੰਪਰਾਵਾਂ ਦਾ ਘਾਣ ਹੈ। ਭਰੋਵਾਲ ਨੇ ਕਿਹਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇਸ ਮਾਮਲੇ ਵਿਚ ਆਪਣਾ ਕੰਮ ਕਰ ਰਹੇ ਹਨ। ਫਿਰ ਵੀ ਉਹ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੀ ਮੰਗ ਕਰਦੇ ਹਨ ਤਾਂ ਜੋ ਸੱਚ ਜਨਤਾ ਸਾਹਮਣੇ ਆਵੇ ਇਸ ਮੋਕੇ ਉਹਨਾਂ ਨਾਲ ਜਨਰਲ ਸਕੱਤਰ ਹਰਪ੍ਰੀਤ ਸਿੰਘ ਸ਼ਿੰਦਬਾਜ, ਸ਼ਿਵਕੁਮਾਰ ਸੋਨੀ, ਐਸੀ ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਬਾਦਲ ਵਲੋਂ ਗੁਰਬੀਰ ਸਿੰਘ ਝਬਾਲ ਨੂੰ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।