14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

15 ਅਗਸਤ ਨੂੰ ਪੱਟੀ ’ਚ ਕੱਢੀ ਜਾਵੇਗੀ ਮਾਤਾ ਰਾਣੀ ਦੇ ਝੰਡੇ ਦੀ ਵਿਸ਼ਾਲ ਸ਼ੋਭਾ ਯਾਤਰਾ - ਅਸ਼ਵਨੀ ਮਹਿਤਾ

ਪੱਟੀ, 13 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) –ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਪ੍ਰਮੁੱਖ ਸੰਸਥਾ ਜੈ ਮਾਂ ਚਿੰਤਪੁਰਨੀ ਮੈਨੇਜਮੈਂਟ ਕਮੇਟੀ ਪੱਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਲਾਨਾ ‘ਮਾਤਾ ਚਿੰਤਪੁਰਨੀ ਜੀ ਦਾ ਸਾਵਣ ਮੇਲਾ-2026’ ਅਤੇ ਲੰਗਰ ਭੰਡਾਰੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਲਕਸ਼ਮੀ ਨਾਰਾਇਣ ਮੰਦਰ ਪੱਟੀ ਦੇ ਪ੍ਰਬੰਧਕਾਂ ਅਤੇ ਮਹੰਤ ਰਾਧਾ ਨੰਦ ਗਿਰੀ ਮਹਾਰਾਜ ਨੂੰ ਸੱਦਾ ਪੱਤਰ ਦਿੰਦੇ ਹੋਏ ਕਮੇਟੀ ਮੈਂਬਰ। ਤਸਵੀਰ–ਕਾਲੇਕੇ 14-08-2026
ਪੱਟੀ, 13 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) –ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਪ੍ਰਮੁੱਖ ਸੰਸਥਾ ਜੈ ਮਾਂ ਚਿੰਤਪੁਰਨੀ ਮੈਨੇਜਮੈਂਟ ਕਮੇਟੀ ਪੱਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਲਾਨਾ ‘ਮਾਤਾ ਚਿੰਤਪੁਰਨੀ ਜੀ ਦਾ ਸਾਵਣ ਮੇਲਾ-2026’ ਅਤੇ ਲੰਗਰ ਭੰਡਾਰੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਸ਼ਵਨੀ ਮਹਿਤਾ ਅਤੇ ਚੇਅਰਮੈਨ ਤਰਸੇਮ ਲਾਲ ਰਾਜੂ ਭੱਲਾ ਨੇ ਦੱਸਿਆ ਕਿ ਪੱਟੀ ਸ਼ਹਿਰ ਦੇ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਖੇ ਮਾਤਾ ਰਾਣੀ ਦਾ ਪਵਿੱਤਰ ਸਾਵਣ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ, ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਦੀ ਸ਼ਾਮ ਨੂੰ ਮਾਤਾ ਰਾਣੀ ਦੇ ਪਵਿੱਤਰ ਝੰਡੇ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਪ੍ਰਾਚੀਨ ਚਿੰਤਪੁਰਨੀ ਮੰਦਰ ਪੱਟੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਵੱਡੀ ਮੰਡੀ ਸਥਿਤ ਲਕਸ਼ਮੀ ਨਾਰਾਇਣ ਮੰਦਰ ਵਿਖੇ ਪਹੁੰਚੇਗੀ। ਇਸ ਉਪਰੰਤ ਸ਼ੋਭਾ ਯਾਤਰਾ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਖੇ ਪਹੁੰਚੇਗੀ, ਜਿੱਥੇ ਮਾਤਾ ਰਾਣੀ ਦੇ ਪਵਿੱਤਰ ਝੰਡੇ ਦੀ ਰਸਮ ਪੂਰੀ ਸ਼ਰਧਾ ਨਾਲ ਅਦਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 16 ਅਗਸਤ ਦੀ ਸ਼ਾਮ ਨੂੰ ਪਾਰਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਜਾਵੇਗਾ ਜਦਕਿ 17 ਅਗਸਤ ਨੂੰ ਸਵੇਰੇ 10 ਵਜੇ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਜਾਵੇਗਾ। ਇਸ ਉਪਰੰਤ ਲੰਗਰ ਭੰਡਾਰੇ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਚੇਅਰਮੈਨ ਖੇਡ ਭਲਾਈ ਬੋਰਡ ਜਸਕੰਵਰ ਸਿੰਘ ਜੱਸਾ ਪੱਟੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਸਮਾਗਮ ਵਿਚ ਹਾਜ਼ਰੀ ਭਰਨਗੇ। ਕਮੇਟੀ ਦੇ ਸੈਕਟਰੀ ਜਗਮੋਹਨ ਮਨਚੰਦਾ ਨੇ ਦੱਸਿਆ ਕਿ ਇਹ ਮੇਲਾ 20 ਅਗਸਤ (ਅਸ਼ਟਮੀ) ਤੱਕ ਨਿਰੰਤਰ ਚੱਲੇਗਾ। ਮੇਲੇ ਦੌਰਾਨ ਹਰ ਰੋਜ਼ ਰਾਤ ਨੂੰ ਮਾਤਾ ਰਾਣੀ ਦੀ ਪਵਿੱਤਰ ਚੌਕੀ ਹੋਵੇਗੀ, ਜਿਸ ਵਿੱਚ ਭਗਤ ਜਨ ਮਾਂ ਦੀ ਮਹਿਮਾ ਦਾ ਗੁਣਗਾਣ ਕਰਨਗੇ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਦੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਅਗਾਊਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਾ ਰਹੇ। ਇਸ ਮੌਕੇ ਕਮੇਟੀ ਦੇ ਸਰਪ੍ਰਸਤ ਮਾਸਟਰ ਪ੍ਰਦੀਪ ਕੁਮਾਰ, ਚੇਅਰਮੈਨ ਤਰਸੇਮ ਲਾਲ ਰਾਜੂ ਭੱਲਾ, ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ, ਸੈਕਟਰੀ ਜਗਮੋਹਨ ਮਨਚੰਦਾ, ਵਾਈਸ ਪ੍ਰਧਾਨ ਅਮਨੀਸ਼ ਬੱਤਰਾ, ਅਮਿਤ ਪੁਰੀ, ਰਾਕੇਸ਼ ਕੁਮਾਰ ਟੋਨੀ, ਰਾਜੇਸ਼ ਸ਼ਰਮਾ, ਰਾਜ ਕੁਮਾਰ ਰਾਜੂ, ਆਸ਼ੂ ਅਰੋੜਾ, ਸੰਜੀਵ ਕੁਮਾਰ ਕੋੜਾ, ਅਨਿਲ ਅਰੋੜਾ, ਐਡਵੋਕੇਟ ਸ਼ਿਵਦੀਪ ਮਹਿਤਾ, ਕਰਮਨ ਪਟਵਾਰੀ, ਅਮਨ ਬੇਦੀ ਅਤੇ ਐੱਸ.ਕੇ. ਮਹਿਤਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਹੱਦ ਤੋਂ ਪਾਰ ਜ਼ੀਰੋ ਲਾਈਨ ’ਤੇ ਬਾਬਾ ਸ਼ੇਖ ਬ੍ਰਹਮ ਦੀ ਯਾਦ ’ਚ ਸਾਲਾਨਾ ਮੇਲਾ ਮਨਾਇਆ ਅਗਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।