14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੈਕਟਰੀ ਗੁਰਜੀਤ ਸਿੰਘ ਮੱਲੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਭਿੱਖੀਵਿੰਡ ਨੇ ਬੂਟੇ ਲਗਾਏ

ਭਿੱਖੀਵਿੰਡ, 13 ਅਗਸਤ (ਬੌਬੀ)– ਵਣ ਮਹਾਂ ਉਤਸਵ ਦੇ ਸਬੰਧ ਵਿਚ ਮਾਰਕੀਟ ਕਮੇਟੀ ਭਿੱਖੀਵਿੰਡ ਵਲੋਂ ਵੱਖ-ਵੱਖ ਥਾਵਾਂ ’ਤੇ ਮਾਰਕੀਟ ਕਮੇਟੀ ਸੈਕਟਰੀ ਗੁਰਜੀਤ ਸਿੰਘ ਮੱਲੀ ਦੀ ਰਹਿਨੁਮਾਈ ਹੇਠ ਬੂਟੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਸੈਕਟਰੀ ਗੁਰਜੀਤ ਸਿੰਘ ਮੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਨੂੰ ਵੱਡੀ ਪੱਧਰ ’ਤੇ ਸ਼ਾਨਦਾਰ ਬੂਟੇ ਮੁਫਤ ਵਿਚ ਵੰਡੇ ਗਏ ਹਨ ਅਤੇ ਉਨ੍ਹਾਂ ਬੂਟਿਆਂ ਨੂੰ ਵੱਖ ਵੱਖ ਥਾਵਾਂ ’ਤੇ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 14-08-2026
ਭਿੱਖੀਵਿੰਡ, 13 ਅਗਸਤ (ਬੌਬੀ)– ਵਣ ਮਹਾਂ ਉਤਸਵ ਦੇ ਸਬੰਧ ਵਿਚ ਮਾਰਕੀਟ ਕਮੇਟੀ ਭਿੱਖੀਵਿੰਡ ਵਲੋਂ ਵੱਖ-ਵੱਖ ਥਾਵਾਂ ’ਤੇ ਮਾਰਕੀਟ ਕਮੇਟੀ ਸੈਕਟਰੀ ਗੁਰਜੀਤ ਸਿੰਘ ਮੱਲੀ ਦੀ ਰਹਿਨੁਮਾਈ ਹੇਠ ਬੂਟੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਸੈਕਟਰੀ ਗੁਰਜੀਤ ਸਿੰਘ ਮੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਨੂੰ ਵੱਡੀ ਪੱਧਰ ’ਤੇ ਸ਼ਾਨਦਾਰ ਬੂਟੇ ਮੁਫਤ ਵਿਚ ਵੰਡੇ ਗਏ ਹਨ ਅਤੇ ਉਨ੍ਹਾਂ ਬੂਟਿਆਂ ਨੂੰ ਵੱਖ ਵੱਖ ਥਾਵਾਂ ’ਤੇ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਸੀਂ ਮੰਡੀ ਭਿੱਖੀਵਿੰਡ ਅਤੇ ਵੱਖ-ਵੱਖ ਥਾਵਾਂ ਉਪਰ ਵੱਡੀ ਪੱਧਰ ’ਤੇ ਬੂਟੇ ਲਗਾਏ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਬੂਟੇ ਕੋਈ ਲਗਾਉਂਦਾ ਹੈ ਤਾਂ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਵੋਟਾਂ ਦਾ ਧਿਆਨ ਰੱਖੀਏ ਅਤੇ ਉਨ੍ਹਾਂ ਨੂੰ ਪਾਲੀਏ ਤਾਂ ਜੋ ਸਾਡੇ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਵਾਤਾਵਰਨ ਸਾਫ ਸੁਥਰਾ ਮਿਲ ਸਕੇ। ਉਨ੍ਹਾਂ ਸਰਕਾਰ ਦੇ ਮੁਫਤ ਵਿਚ ਬੂਟੇ ਵੰਡਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਲਈ ਸਾਫ ਵਾਤਾਵਰਨ ਦੇਣ ਲਈ ਵਚਨਬੱਧ ਹੈ। ਜਿਸ ਕੜੀ ਤਹਿਤ ਵੱਖ-ਵੱਖ ਵਿਭਾਗਾਂ ਨੂੰ ਇਹ ਬੂਟੇ ਵੰਡ ਕੇ ਜਿੰਮੇਵਾਰੀ ਲਗਾਈ ਗਈ ਹੈ ਕਿ ਤੁਸੀਂ ਇਹ ਬੂਟੇ ਲਗਾਉਣੇ ਹਨ। ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਕੁਮਾਰ ਅਕਾਊਂਟੈਂਟ, ਜਗਦੀਪ ਸਿੰਘ ਮੰਡੀ ਸੁਪਰਵਾਈਜ਼ਰ, ਸੁਖਬੀਰ ਸਿੰਘ ਮੰਡੀ ਸੁਪਰਵਾਈਜ਼ਰ, ਕੁਲਦੀਪ ਸਿੰਘ ਸੇਵਾਦਾਰ ,ਸੁਖਪ੍ਰੀਤ ਸਿੰਘ ਆਕਸ਼ਨ ਕਾਡਰ, ਅਰਸ਼ਪ੍ਰੀਤ ਸਿੰਘ ਦੇ ਹੁਸ਼ਮਪ੍ਰੀਤ ਸਿੰਘ ਅਤੇ ਰਣਜੀਤ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਤਰਨ ਤਾਰਨ ’ਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਦੀਆਂ ਸਕੀਮਾਂ ਨੂੰ ਦਰਸਾਉਂਦੀ ਗਾਈਡ ਪਤ੍ਰਿਕਾ ਸੂਬਾ ਅਤੇ ਜ਼ਿਲ੍ਹਾ ਪੱਧਰ ’... ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।