14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਰਕਾਰੀ ਸਕੂਲ ਦੀ ਨੁਹਾਰ ਬਦਲਣ ’ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਿੰਸੀਪਲ ਸਕੱਤਰ ਸਿੰਘ ਦਾ ਕੋਟਬੁੱਢਾ ਵਲੋਂ ਕੀਤਾ ਸਨਮਾਨ

ਪੱਟੀ 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਬੁੱਢਾ ਨੂੰ ਪਿਛਲੇ ਲੰਮੇ ਸਮੇਂ ਦੌਰਾਨ ਜ਼ੀਰੋ ਗਰਾਊਂਡ ਤੋਂ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਾ ਕੇ ਸਿੱਖਿਆ ਦੇ ਖੇਤਰ ਵਿਚ ਖਿੱਚ ਦਾ ਕੇਂਦਰ ਬਣਾਉਣ ਵਿੱਚ ਸਕੂਲ ਦੇ ਪ੍ਰਿੰਸੀਪਲ ਸਕੱਤਰ ਸਿੰਘ ਅਤੇ ਨਗਰ ਕੋਟ ਬੁੱਢਾ ਦੇ ਪਤਵੰਤੇ ਸੱਜਣਾਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਪ੍ਰਿੰਸੀਪਲ ਸਕੱਤਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਸਮੇਤ ਸਾਬਕਾ ਸਰਪੰਚ ਕੁਲਦੀਪ ਸਿੰਘ, ਚੇਅਰਮੈਨ ਪ੍ਰੇਮਪਾਲ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਨੰਬਰਦਾਰ ਰਾਜ ਸਿੰਘ ਅਤੇ ਕਿਸਾਨ ਆਗੂ ਅਵਤਾਰ ਸਿੰਘ ਆਦਿ ਹਾਜ਼ਰ ਸਨ।

ਅਜੀਤ ਡੈਸਕ 14-08-2026
ਪੱਟੀ 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਬੁੱਢਾ ਨੂੰ ਪਿਛਲੇ ਲੰਮੇ ਸਮੇਂ ਦੌਰਾਨ ਜ਼ੀਰੋ ਗਰਾਊਂਡ ਤੋਂ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਾ ਕੇ ਸਿੱਖਿਆ ਦੇ ਖੇਤਰ ਵਿਚ ਖਿੱਚ ਦਾ ਕੇਂਦਰ ਬਣਾਉਣ ਵਿੱਚ ਸਕੂਲ ਦੇ ਪ੍ਰਿੰਸੀਪਲ ਸਕੱਤਰ ਸਿੰਘ ਅਤੇ ਨਗਰ ਕੋਟ ਬੁੱਢਾ ਦੇ ਪਤਵੰਤੇ ਸੱਜਣਾਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਪ੍ਰਿੰਸੀਪਲ ਸਕੱਤਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਸਮੇਤ ਸਾਬਕਾ ਸਰਪੰਚ ਕੁਲਦੀਪ ਸਿੰਘ, ਚੇਅਰਮੈਨ ਪ੍ਰੇਮਪਾਲ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਨੰਬਰਦਾਰ ਰਾਜ ਸਿੰਘ ਅਤੇ ਕਿਸਾਨ ਆਗੂ ਅਵਤਾਰ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਪ੍ਰਿੰਸੀਪਲ ਸਕੱਤਰ ਸਿੰਘ ਵਲੋਂ ਸਕੂਲ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ, ਵਿਦਿਆਰਥੀਆਂ ਪ੍ਰਤੀ ਸੰਜੀਦਗੀ ਅਤੇ ਸਮਾਜ ਦੇ ਪਤਵੰਤੇ ਸੱਜਣਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਕੂਲ ਦੀ ਬਦਲੀ ਹੋਈ ਨੁਹਾਰ ਅਤੇ ਵਿਦਿਅਕ ਮਾਹੌਲ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜੇਕਰ ਸਕੂਲ ਪ੍ਰਸ਼ਾਸਨ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਜ ਦੇ ਲੋਕਾਂ ਵਿਚਕਾਰ ਸੁਚੱਜਾ ਤਾਲਮੇਲ ਹੋਵੇ ਤਾਂ ਸਰਕਾਰੀ ਸਕੂਲ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਸਕੱਤਰ ਸਿੰਘ ਨੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ, ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਦੇਸ਼ ਦੇ ਭਲੇ ਲਈ ਆਪਣੀ ਸਮੁੱਚੀ ਸਟਾਫ਼ ਟੀਮ ਨਾਲ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਉਜਵਲ ਭਵਿੱਖ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।
ਪਿਛਲੀ ਖ਼ਬਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਵਲੋਂ ਸਰਹੱਦੀ ਪਿੰਡ ਮਹਿੰਦੀਪੁਰ ’ਚ ਵਰਕਰ ਮੀਟਿੰਗ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਟ ਸਕੂਲ ਭੂਰਾ ਕੋਹਨਾ ਦੇ ਵਿਦਿਆਰਥੀਆਂ ਨੇ ਵਲਟੋਹਾ ਦੀਆਂ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।