15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰਜੀਤ ਸਿੰਘ ਸੰਧੂ ਨੇ ਸਮੁੱਚੇ ਸਾਥੀਆਂ ਸਮੇਤ ਕੱਢੀ ਵਿਸ਼ਾਲ ਸ਼ਾਨਾਮਈ ਤਿਰੰਗਾ ਯਾਤਰਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)–ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਤਿਰੰਗੇ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੇ ਪਾਰਟੀ ਸਾਥੀਆਂ, ਆਗੂਆਂ ਅਤੇ ਵਰਕਰਾਂ ਵਲੋਂ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਦੇਸ਼ ਪ੍ਰਤੀ ਆਪਣੀ ਏਕਤਾ ਅਤੇ ਦੇਸ਼ਭਗਤੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 15-08-2026
ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)–ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਤਿਰੰਗੇ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੇ ਪਾਰਟੀ ਸਾਥੀਆਂ, ਆਗੂਆਂ ਅਤੇ ਵਰਕਰਾਂ ਵਲੋਂ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਦੇਸ਼ ਪ੍ਰਤੀ ਆਪਣੀ ਏਕਤਾ ਅਤੇ ਦੇਸ਼ਭਗਤੀ ਦਾ ਪ੍ਰਗਟਾਵਾ ਕੀਤਾ। ਤਿਰੰਗਾ ਯਾਤਰਾ ਦੌਰਾਨ ਪੂਰਾ ਮਾਹੌਲ ਦੇਸ਼ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਵੱਡੀ ਗਿਣਤੀ ਵਿਚ ਲੋਕਾਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਮਾਤਾ ਕੀ ਜੈ, ਵੰਦੇ ਮਾਤਰਮ ਅਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ। ਯਾਤਰਾ ਵਿਚ ਸ਼ਾਮਿਲ ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਾਰਟੀ ਵਰਕਰਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੇ ਵੀ ਤਿਰੰਗਾ ਯਾਤਰਾ ਵਿਚ ਸ਼ਮੂਲੀਅਤ ਕੀਤੀ ਅਤੇ ਸਮੁੱਚੇ ਵਰਕਰਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਸ਼ਾਨ, ਸਵੈ-ਮਾਣ ਅਤੇ ਏਕਤਾ ਦਾ ਪ੍ਰਤੀਕ ਹੈ। ਭਾਰਤ ਦੀ ਮਜ਼ਬੂਤੀ ਲਈ ਦੇਸ਼ ਦੇ ਹਰ ਨਾਗਰਿਕ ਨੂੰ ਆਪਸੀ ਭਾਈਚਾਰਾ, ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਯਾਤਰਾ ਸਿਰਫ਼ ਇਕ ਯਾਤਰਾ ਨਹੀਂ, ਸਗੋਂ ਦੇਸ਼ ਪ੍ਰਤੀ ਸਾਡੇ ਪਿਆਰ, ਸਤਿਕਾਰ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਅੱਜ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰੀਏ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਈਏ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ, ਮੰਡਲ ਪ੍ਰਧਾਨਾਂ, ਮੋਰਚਿਆਂ ਦੇ ਆਗੂਆਂ, ਪਾਰਟੀ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਅੰਤ ਵਿਚ ਹਰਜੀਤ ਸਿੰਘ ਸੰਧੂ ਨੇ ਤਿਰੰਗਾ ਯਾਤਰਾ ਵਿਚ ਸ਼ਾਮਿਲ ਹੋਏ ਸਮੁੱਚੇ ਸਾਥੀਆਂ, ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿਰੰਗੇ ਦੀ ਸ਼ਾਨ ਅਤੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਰਨਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਰਿਤੇਸ਼ ਚੋਪੜਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਜੀਤ ਸਿੰਘ ਕੰਗ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਦਿਲਬਾਗ ਸਿੰਘ ਖਾਰਾ, ਡਾ. ਸੁਖਵੰਤ ਸਿੰਘ ਮੂਸੇ, ਕਰਮਜੀਤ ਸਿੰਘ ਗੱਗੋਬੂਹਾ, ਮੇਹਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਖੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ, ਮਲਕੀਤ ਸਿੰਘ, ਜੇਈ ਗੁਰਬਚਨ ਸਿੰਘ, ਸੁਖਦੇਵ ਸਿੰਘ ਮਾਲੂਵਾਲ, ਬਚਿੱਤਰ ਸਿੰਘ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਅਮਨ ਸ਼ਰਮਾ, ਪਰਮਜੀਤ ਸਿੰਘ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ ਅਗਲੀ ਖ਼ਬਰ ਧੋਖਾਧੜੀ ਕਰਨ ’ਤੇ ਬੈਂਕ ਮੈਨੇਜਰ ਅਤੇ ਕੈਸ਼ੀਅਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।