17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਖੜ੍ਹੇ ਟਰੱਕ ਦੇ ਪਿੱਛੇ ਆਈ. ਟਵੰਟੀ ਕਾਰ ਟਕਰਾਉਣ ਨਾਲ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ-ਹਰੀਕੇ ਨੈਸ਼ਨਲ ਹਾਈਵੇ ’ਤੇ ਸਥਿਤ ਜੁਡੀਸ਼ੀਅਲ ਕੰਪਲੈਕਸ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੇ ਪਿੱਛੇ ਤੇਜ਼ ਰਫ਼ਤਾਰ ਆਈ. ਟਵੰਟੀ ਕਾਰ ਟਕਰਾਉਣ ਨਾਲ ਕਾਰ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।

ਅਜੀਤ ਡੈਸਕ 17-08-2026
ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ-ਹਰੀਕੇ ਨੈਸ਼ਨਲ ਹਾਈਵੇ ’ਤੇ ਸਥਿਤ ਜੁਡੀਸ਼ੀਅਲ ਕੰਪਲੈਕਸ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੇ ਪਿੱਛੇ ਤੇਜ਼ ਰਫ਼ਤਾਰ ਆਈ.ਟਵੰਟੀ ਕਾਰ ਟਕਰਾਉਣ ਨਾਲ ਕਾਰ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਬਲਜੀਤ ਸਿੰਘ ਨੇ ਦੱਸਿਆ ਕਿ ਅਮੋਲਕਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੱਦੀ ਅਤੇ ਸੁਖਰਾਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਰੂੜੇਆਂਸਲ ਐਤਵਾਰ ਦੀ ਸਵੇਰ ਆਪਣੀ ਆਈ.ਟਵੰਟੀ ਕਾਰ ਨੰਬਰ ਪੀ.ਬੀ. 46 ਐਚ. 3181 ਵਿਚ ਸਵਾਰ ਹੋ ਕੇ ਸਰਹਾਲੀ ਵਾਲੇ ਪਾਸੇ ਤੋਂ ਪਿੰਡ ਪਿੱਦੀ ਵੱਲ ਜਾ ਰਹੇ ਸਨ। ਪਿੰਡ ਤੋਂ ਕੁਝ ਦੂਰੀ ’ਤੇ ਡਿਪਟੀ ਕਮਿਸ਼ਨਰ ਦਫਤਰ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨੰਬਰ ਪੀ.ਬੀ.04 ਏ.ਏ. 7161 ਨਾਲ ਉਨ੍ਹਾਂ ਦੀ ਕਾਰ ਟਕਰਾਅ ਗਈ। ਟੱਕਰ ਏਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋਵੇਂ ਨੌਜਵਾਨ ਅਮੋਲਕਪ੍ਰੀਤ ਸਿੰਘ ਅਤੇ ਸੁਖਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਵਾਉਣ ’ਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ।
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਕੌਮੀ ਝੰਡਾ * ਸ਼ਹੀਦਾਂ ਦੇ ਸ... ਅਗਲੀ ਖ਼ਬਰ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਪਿੰਡ ਸਰਾਂ ਤਲਵੰਡੀ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।