17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕਰਿਆਨੇ ਦਾ ਸਾਮਾਨ ਅਤੇ ਸਬਜ਼ੀਆਂ ਦੇ ਰੇਟ ਅਸਮਾਨੀ ਚੜ੍ਹਨ ਨਾਲ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਝਬਾਲ, 16 ਅਗਸਤ (ਸਰਬਜੀਤ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਜਿਵੇਂ ਖੰਡ. ਘਿਓ.

ਅਜੀਤ ਡੈਸਕ 17-08-2026
ਝਬਾਲ, 16 ਅਗਸਤ (ਸਰਬਜੀਤ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਜਿਵੇਂ ਖੰਡ. ਘਿਓ. ਤੇਲ. ਦਾਲਾਂ. ਸਬਜ਼ੀਆਂ ਅਤੇ ਹੋਰ ਚੀਜ਼ਾਂ ਦੇ ਰੇਟ ਆਏ ਦਿਨ ਅਸਮਾਨੀ ਚੜ੍ਹਨ ਨਾਲ ਲੋਕਾਂ ਦੇ ਘਰਾਂ ਵਿਚ ਦੀ ਰਸੋਈ ਦਾ ਬਜਟ ਪੂਰੀ ਤਰਾਂ ਵਿਗੜਦਾ ਜਾ ਰਿਹਾ ਹੈ ਅਤੇ ਅਮਰਵੇਲ ਦੀ ਤਰ੍ਹਾਂ ਦਿਨੋ ਦਿਨ ਵਧਦੀ ਜਾ ਰਹੀ ਮੰਹਿਗਾਈ ਤੋਂ ਲੋਕ ਪੂਰੀ ਤਰ੍ਹਾਂ ਪ੍ਰੇਸ਼ਾਨ ਹੋਏ ਪਏ ਹਨ, ਕਿਉਂਕਿ ਅੱਜ ਤੋਂ ਕੁਝ ਦਿਨ ਪਹਿਲਾਂ ਬਾਜ਼ਾਰ ਵਿਚ 45 ਰੁਪਏ ਕਿਲੋ ਵਿਕਣ ਵਾਲੀ ਖੰਡ 60 ਰੁਪਏ ਦੇ ਕਰੀਬ ਪਰਚੂਨ ਵਿਚ ਵਿਕ ਰਹੀ ਹੈ। ਇਸ ਤੋਂ ਇਲਾਵਾ ਖਾਣ ਵਾਲੇ ਤੇਲਾਂ ਅਤੇ ਦਾਲਾਂ. ਸਬਜ਼ੀਆਂ ਦੇ ਰੇਟ ਵਿਚ ਵੀ ਵੱਡਾ ਵਾਧਾ ਹੋਇਆ ਹੈ, ਜਿਸ ਕਰਕੇ ਲੋਕਾਂ ਲਈ ਦੋ ਵੇਲੇ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੁੰਦੀ ਜਾ ਰਹੀ ਹੈ। ਲੋਕ ਮਹਿੰਗਾਈ ਤੋਂ ਪੇ੍ਸ਼ਾਨ ਹੋਏ ਸਰਕਾਰਾਂ ਨੂੰ ਕੋਸ ਰਹੇ ਹਨ l ਇਸ ਸੰਬੰਧੀ ਇਲਾਕੇ ਦੇ ਵੱਖ-ਵੱਖ ਆਗੂਆਂ ਤੇ ਹੋਰ ਆਮ ਲੋਕਾਂ ਨੇ ਸਰਕਾਰ ਪਾਸੋਂ ਮੰਗ ਕਰਦਿਆਂ ਆਖਿਆ ਕਿ ਇਕ ਪਾਸੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਰਕਾਰਾਂ ਕਈ ਤਰ੍ਹਾਂ ਦੇ ਐਲਾਨ ਕਰ ਰਹੀਆਂ ਹਨ, ਪ੍ਰੰਤੂ ਦੂਸਰੇ ਪਾਸੇ ਦਿਨੋ ਦਿਨ ਵੱਧਦੀ ਜਾ ਰਹੀ ਮਹਿੰਗਾਈ ਨੂੰ ਕਾਬੂ ਕਰਨ ਵਿਚ ਸਰਕਾਰਾਂ ਬੇਵੱਸ ਦਿਖਾਈ ਦੇ ਰਹੀਆਂ ਹਨ, ਜਿਸ ਲਈ ਸਰਕਾਰਾਂ ਮੰਹਿਗਾਈ ਨੂੰ ਕੰਟਰੋਲ ਵਿਚ ਕਰਕੇ ਲੋਕਾਂ ਨੂੰ ਰਾਹਤ ਦੇਣ, ਤਾਂ ਜੋ ਲੋਕ ਪੇਟ ਭਰ ਕੇ ਰੋਟੀ ਖਾ ਸਕਣ।
ਪਿਛਲੀ ਖ਼ਬਰ ਗੋਲੀ ਚਲਾ ਕੇ ਔਰਤ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਇਨਕਮ ਟੈਕਸ ਦਫ਼ਤਰ ’ਚ ਮਨਾਇਆ ਸੁਤੰਤਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।