ਸੂਬੇ ਦੇ ਵਿਕਾਸ ਕਾਰਜ ਸਿਰਫ ਅਕਾਲੀ ਸਰਕਾਰ ਸਮੇਂ ਹੀ ਹੋਏ- ਸਾਬਕਾ ਮੰਤਰੀ ਰਣੀਕੇ
ਝਬਾਲ, 17 ਅਗਸਤ (ਸਰਬਜੀਤ ਸਿੰਘ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਉਂਦਿਆਂ ਇੱਥੇ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਅੱਜ ਤੱਕ ਜਿਹੜਾ ਵੀ ਵੱਡਾ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਨੇ ਸੂਬੇ ਦੇ ਵਿਕਾਸ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਹੂਲਤਾਂ ਲਈ ਕਈ ਅਹਿਮ ਪ੍ਰਾਜੈਕਟ ਲਿਆਂਦੇ ਸਨ ।
ਅਜੀਤ ਡੈਸਕ
18-08-2026